08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਵਲੋਂ ਮੀਟਿੰਗ

ਗੜ੍ਹਸ਼ੰਕਰ, 7 ਸਤੰਬਰ (ਧਾਲੀਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਦੀ ਮਹੀਨਾਵਾਰ ਮੀਟਿੰਗ ਇੰਜ. ਕਮਲ ਦੇਵ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁੱਖ ਬੁਲਾਰੇ ਇੰਜ.

ਅਜੀਤ ਡੈਸਕ 08-09-2026
ਗੜ੍ਹਸ਼ੰਕਰ, 7 ਸਤੰਬਰ (ਧਾਲੀਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਗੜ੍ਹਸ਼ੰਕਰ ਦੀ ਮਹੀਨਾਵਾਰ ਮੀਟਿੰਗ ਇੰਜ. ਕਮਲ ਦੇਵ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁੱਖ ਬੁਲਾਰੇ ਇੰਜ. ਕਮਲ ਦੇਵ ਪ੍ਰਧਾਨ, ਅਮਰੀਕ ਸਿੰਘ ਸਕੱਤਰ, ਜਗਦੀਸ਼ ਚੰਦਰ ਸਰਕਲ ਆਗੂ, ਸੋਹਣ ਸਿੰਘ, ਜਗਦੀਸ਼ ਰਾਏ, ਸਵਰਨ ਸਿੰਘ, ਬਲਵੀਰ ਸਿੰਘ ਰਾਣਾ, ਮਹਿੰਦਰ ਲਾਲ, ਇੰਜ. ਸੁਰਜੀਤ ਸਿੰਘ ਰਿਟਾ. ਐੱਸ. ਡੀ. ਓ., ਨਿਰਮਲ ਸਿੰਘ, ਵਿਜੈ ਸਿੰਘ ਰਾਣਾ, ਸੋਢੀ ਲਾਲ, ਰਾਮ ਪਾਲ, ਸੁੱਚਾ ਸਿੰਘ, ਭੁਪਿੰਦਰ ਸਿੰਘ ਸਾਬਕਾ ਪ੍ਰਧਾਨ, ਸੁਰਜੀਤ ਸਿੰਘ, ਹਰਮੇਸ਼ ਲਾਲ ਮਹਿੰਦਪੁਰ, ਅਜਮੇਰ ਸਿੰਘ ਧਮਾਈ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮ ਜਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਵੀ ਮੀਟਿੰਗ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਵਿਚ ਭਾਰੀ ਰੋਸ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੰਗਾਂ ਲਈ ਮਸਲੇ ਜਿਉਂ ਦੇ ਤਿਉਂ ਹੀ ਪਏ ਹਨ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਵਲੋਂ ਉਲੀਕੇ ਸੰਘਰਸ਼ ਮੁਤਾਬਿਕ 12 ਸਤੰਬਰ ਨੂੰ ਡਿਪਟੀ ਸਪੀਕਰ ਦੀ ਰਿਹਾਇਸ਼ ਅੱਗੇ ਦਿੱਤੇ ਜਾ ਰਹੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇ।
ਪਿਛਲੀ ਖ਼ਬਰ ਕਲੱਬ ਵਲੋਂ ਹੱਡੀਆਂ ਦੇ ਰੋਗਾਂ ਸੰਬੰਧੀ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਰੋਟਰੀ ਕਲੱਬ ਨੇ ਅਧਿਆਪਕ ਦਿਵਸ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।