ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਇੰਪਲਾਈਜ਼ ਯੂਨੀਅਨ ਦਾ ਅੱਜ ਦਾ ਧਰਨਾ ਮੁਲਤਵੀ
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ)-ਵਿਭਾਗ ਵਲੋਂ ਕੀਤੀ ਮੀਟਿੰਗ ਤੋਂ ਬਾਅਦ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਇੰਪਲਾਈਜ਼ ਯੂਨੀਅਨ ਵਲੋਂ ਦਿੱਤਾ ਜਾਣ ਵਾਲਾ 9 ਸਤੰਬਰ ਦਾ ਅਣਮਿਥੇ ਸਮੇਂ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਪ੍ਰਧਾਨ ਜਸਮੇਲ ਸਿੰਘ ਦਿਉਲ ਤੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਪ੍ਰਾਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਯੂਨੀਅਨ ਦੇ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਪ੍ਰਾਜੈਕਟ ਡਾਇਰੈਕਟਰ ਵਲੋਂ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਪੂਰਵਕ ਸੁਣ ਕੇ ਉਨ੍ਹਾਂ ਯੂਨੀਅਨ ਨੂੰ ਪੂਰਾ ਵਿਸ਼ਵਾਸ ਦਿਵਾਇਆ ਕਿ ਵਿਭਾਗ ਨਾਲ ਸੰਬੰਧਿਤ ਮੰਗਾਂ ਦਾ ਸ਼ਾਮ ਤੱਕ ਤੇ ਸਰਕਾਰ ਨਾਲ ਸੰਬੰਧਿਤ ਮੰਗਾਂ ਦਾ 1 ਹਫ਼ਤੇ ਦੇ ਅੰਦਰ ਹੱਲ ਕਰਵਾ ਦਿੱਤਾ ਜਾਵੇਗਾ।
ਅਜੀਤ ਡੈਸਕ
09-09-2026