09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਾਲੋਨੀ ਦਾ ਪਾਣੀ ਪਿੰਡ ਵੱਲ ਆਉਣ ਤੋਂ ਰੋਕਣ ਲਈ ਮਾ. ਕੁਲਜੀਤ ਸਿੰਘ ਮਸੀਤੀ ਨੇ ਬੀ. ਡੀ. ਪੀ. ਓ. ਟਾਂਡਾ ਨੂੰ ਦਿੱਤਾ ਮੰਗ ਪੱਤਰ

ਟਾਂਡਾ ਉੜਮੁੜ, 8 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਪਿੰਡ ਵੱਲ ਪਾਈਪਾਂ ਵਿਚ ਕਾਲੋਨੀ ਦਾ ਪਾਣੀ ਛੱਡੇ ਜਾਣ ਕਾਰਨ ਸੜਕ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਇਸ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਮਾ.

ਅਜੀਤ ਡੈਸਕ 09-09-2026
ਟਾਂਡਾ ਉੜਮੁੜ, 8 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਪਿੰਡ ਵੱਲ ਪਾਈਪਾਂ ਵਿਚ ਕਾਲੋਨੀ ਦਾ ਪਾਣੀ ਛੱਡੇ ਜਾਣ ਕਾਰਨ ਸੜਕ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਇਸ ਸਮੱਸਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਪ੍ਰਧਾਨ ਮਾ. ਕੁਲਜੀਤ ਸਿੰਘ ਮਸੀਤੀ, ਜਗੀਰ ਸਿੰਘ, ਦੀਦਾਰ ਸਿੰਘ, ਬੀਬੀ ਸੁਰਿੰਦਰ ਕੌਰ, ਰਜਿੰਦਰ ਕੌਰ, ਅਮਰਜੀਤ ਕੌਰ ਅਤੇ ਹਰਵਿੰਦਰ ਕੌਰ ਵੱਲੋਂ ਅੱਜ ਬੀ.ਡੀ.ਪੀ.ਓ. ਟਾਂਡਾ ਨੂੰ ਮੰਗ ਪੱਤਰ ਸੌਂਪ ਕੇ ਕਾਲੋਨੀ ਦੇ ਪਾਣੀ ਨੂੰ ਪਿੰਡ ਦੀਆਂ ਪਾਈਪਾਂ ਵਿਚ ਆਉਣ ਤੋਂ ਰੋਕਣ ਦੀ ਮੰਗ ਕੀਤੀ ਗਈ। ਮਾ. ਕੁਲਜੀਤ ਸਿੰਘ ਮਸੀਤੀ ਨੇ ਕਿਹਾ ਕਿ ਕਾਲੋਨੀ ਦਾ ਪਾਣੀ ਪਿੰਡ ’ਚ ਆਉਣ ਨਾਲ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਜੇਕਰ ਸਮੇਂ-ਸਿਰ ਇਸ ਪਾਣੀ ਨੂੰ ਰੋਕਣ ਲਈ ਢੁਕਵੇਂ ਪ੍ਰਬੰਧ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਵਿਚ ਸੜਕ ਨੂੰ ਭਾਰੀ ਨੁਕਸਾਨ ਹੋਣ ਦੇ ਨਾਲ-ਨਾਲ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇ ਤੇ ਕਾਲੋਨੀ ਦੇ ਪਾਣੀ ਨੂੰ ਪਿੰਡ ਵਿਚ ਆਉਣ ਤੋਂ ਰੋਕਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੰਪਤੀ ਦੀ ਸੁਰੱਖਿਆ ਲਈ ਪ੍ਰਸ਼ਾਸਨ ਨੂੰ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਡਾ. ਰਣਜੀਤ ਸਿੰਘ ਤੇ ਡਾ. ਤੇਜਿੰਦਰਪਾਲ ਸਿੰਘ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਨਿਰੀਖਣ ਅਗਲੀ ਖ਼ਬਰ 6ਵਾਂ ਸਾਲਾਨਾ ਨਿਸ਼ਕਾਮ ਕਥਾ ਕੀਰਤਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।