09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਲਜੀਤ ਸਿੰਘ ਲੈਕਚਰਾਰ ਦੀ ਸੈਨੇਟ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

ਦਸੂਹਾ, 8 ਸਤੰਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣਾਂ ਲਈ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਲੈਕਚਰਾਰ ਬਲਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਪੰਜਾਬ ਦੇ ਵੱਖ-ਵੱਖ ਸਮਾਜਿਕ ਸੰਗਠਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਸੇਵਾ ਮੁਕਤ ਮੁਲਾਜ਼ਮਾਂ ਤੇ ਹੋਰ ਪੜ੍ਹੇ ਲਿਖੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਵੱਖ-ਵੱਖ ਸਥਾਨਾਂ ’ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਵੋਟਰ ਉਨ੍ਹਾਂ ਦੇ ਹੱਕ ਵਿਚ ਲਾਮਬੰਦ ਕੀਤੇ ਜਾ ਰਹੇ ਹਨ।

ਅਜੀਤ ਡੈਸਕ 09-09-2026
ਦਸੂਹਾ, 8 ਸਤੰਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣਾਂ ਲਈ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਲੈਕਚਰਾਰ ਬਲਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਪੰਜਾਬ ਦੇ ਵੱਖ-ਵੱਖ ਸਮਾਜਿਕ ਸੰਗਠਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਸੇਵਾ ਮੁਕਤ ਮੁਲਾਜ਼ਮਾਂ ਤੇ ਹੋਰ ਪੜ੍ਹੇ ਲਿਖੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਵੱਖ-ਵੱਖ ਸਥਾਨਾਂ ’ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਵੋਟਰ ਉਨ੍ਹਾਂ ਦੇ ਹੱਕ ਵਿਚ ਲਾਮਬੰਦ ਕੀਤੇ ਜਾ ਰਹੇ ਹਨ। ਇਸ ਸੰਬੰਧੀ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੀਰੀਅਲ ਨੰਬਰ 9 ਅਲਾਟ ਹੋਇਆ ਹੈ। ਬਲਜੀਤ ਸਿੰਘ ਨੇ ਸਾਰੇ ਹੀ ਰਜਿਸਟਰਡ ਵੋਟਰਾਂ ਨੂੰ ਅਪੀਲ ਕਰਦਿਆਂ 20 ਸਤੰਬਰ ਨੂੰ ਵੱਧ ਤੋਂ ਵੱਧ ਪਹਿਲੀ ਤਰਜ਼ੀਹ ਦੇ ਕੇ ਕਾਮਯਾਬ ਕਰਨ ਲਈ ਕਿਹਾ। ਇਸ ਮੌਕੇ ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਆਗੂਆਂ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਨਿਸ਼ਾਨੇਬਾਜ਼ਾਂ ਨੇ ਜਿੱਤੇ 9 ਤਗਮੇ ਅਗਲੀ ਖ਼ਬਰ ਡਾ. ਰਣਜੀਤ ਸਿੰਘ ਤੇ ਡਾ. ਤੇਜਿੰਦਰਪਾਲ ਸਿੰਘ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।