09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਾਲ ਭਿਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ

ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਰਹਿਨੁਮਾਈ ਹੇਠ ਪ੍ਰਾਜੈਕਟ ‘ਜੀਵਨਜੋਤ’ ਤਹਿਤ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ‘ਚ ਬਾਲ ਭਿਖਿਆ ਦੀ ਰੋਕਥਾਮ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 4 ਦਿਨਾਂ ਤੱਕ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਬਾਲ ਭਿਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਅਤੇ ਛਾਪੇਮਾਰੀ ਕੀਤੀ ਗਈ।

ਅਜੀਤ ਡੈਸਕ 09-09-2026
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਰਹਿਨੁਮਾਈ ਹੇਠ ਪ੍ਰਾਜੈਕਟ ‘ਜੀਵਨਜੋਤ’ ਤਹਿਤ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ‘ਚ ਬਾਲ ਭਿਖਿਆ ਦੀ ਰੋਕਥਾਮ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 4 ਦਿਨਾਂ ਤੱਕ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਬਾਲ ਭਿਖਿਆ ਰੋਕੂ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਅਤੇ ਛਾਪੇਮਾਰੀ ਕੀਤੀ ਗਈ। ਟਾਸਕ ਫੋਰਸ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ ਹਨੂਮਾਨ ਮੰਦਰ, ਸ਼ਨੀ ਮੰਦਰ, ਭੰਗੀ ਚੋਅ, ਫੂਡ ਸਟਰੀਟ ਤੇ ਦਸੂਹਾ ਦੇ ਮੇਨ ਬਾਜ਼ਾਰ ਤੇ ਬੱਸ ਸਟੈਂਡ ਵਿਖੇ ਚੈਕਿੰਗ ਕੀਤੀ ਗਈ। ਇਸ ਦੌਰਾਨ ਸ਼ਨੀ ਮੰਦਰ ਹੁਸ਼ਿਆਰਪੁਰ ਤੋਂ ਇਕ ਬੱਚੇ ਅਤੇ ਸਬਜ਼ੀ ਮੰਡੀ ਪੁਰਹੀਰਾਂ ਤੋਂ ਪੰਜ ਬੱਚਿਆਂ ਨੂੰ ਬਾਲ ਭਿਖਿਆ ਤੋਂ ਮੁਕਤ ਕਰਵਾਇਆ ਗਿਆ। ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ। ਕਮੇਟੀ ਵਲੋਂ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਭਲਾਈ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਬੱਚਿਆਂ ਨੂੰ ਚਿਲਡਰਨ ਹੋਮ ‘ਚ ਦਾਖਲ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਬੱਚਾ ਭੀਖ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਨਜ਼ਰ ਆਉਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਬਾਲ ਹੈਲਪਲਾਈਨ ਨੰਬਰ 1098 ‘ਤੇ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬਾਲ ਭਿਖਿਆ ਵਿਰੁੱਧ ਅਜਿਹੀਆਂ ਚੈਕਿੰਗਾਂ ਪਹਿਲਾਂ ਵੀ ਕੀਤੀਆਂ ਜਾ ਰਹੀਆਂ ਹਨ ਤੇ ਇਹ ਕਾਰਵਾਈ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹੇਗੀ। ਜੇਕਰ ਕੋਈ ਮਾਤਾ-ਪਿਤਾ ਆਪਣੇ ਬੱਚੇ ਤੋਂ ਭਿਖਿਆ ਮੰਗਵਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਕਾਰਵਾਈ ਦੌਰਾਨ ਬਾਲ ਸੁਰੱਖਿਆ ਅਫ਼ਸਰ ਹੁਸ਼ਿਆਰਪੁਰ ਜੈਸਮੀਨ ਵਸ਼ਿਸ਼ਟ, ਲੀਗਲ ਅਫ਼ਸਰ ਸੁਖਜਿੰਦਰ ਸਿੰਘ, ਸੋਸ਼ਲ ਵਰਕਰ ਅਮਨ ਅਤੇ ਚਾਈਲਡ ਹੈਲਪਲਾਈਨ ਦੀ ਸੁਪਰਵਾਈਜ਼ਰ ਦੀਕਸ਼ਾ ਸਮੇਤ ਹੋਰ ਸਟਾਫ਼ ਮੌਜੂਦ ਸੀ। ਐਸ. ਐਚ. ਓ . ਥਾਣਾ ਸਿਟੀ ਗਗਨ ਸਿੰਘ ਵਲੋਂ ਦੋ ਪੁਲਿਸ ਅਧਿਕਾਰੀਆਂ ਨੂੰ ਵੀ ਟਾਸਕ ਫੋਰਸ ਦੀ ਟੀਮ ਨਾਲ ਤਾਇਨਾਤ ਕੀਤਾ।
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੀਆਂ ਕਸ਼ਿਕਾ ਤੇ ਜਸਮਾਇਰਾ ਨੇ ਜਲੰਧਰ ਸਹੋਦਿਆ ਮੁਕਾਬਲੇ ’ਚ ਜਿੱਤਿਆ ਪ੍ਰਸੰਸਾ ਪੁਰਸਕਾਰ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਨਿਸ਼ਾਨੇਬਾਜ਼ਾਂ ਨੇ ਜਿੱਤੇ 9 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।