11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਅਧਿਆਪਕ ਦਿਵਸ ਨਾਲ ਮਨਾਇਆ

ਅੱਡਾ ਸਰਾਂ, 10 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਅਧਿਆਪਕ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।

ਅਧਿਆਪਕ ਦਿਵਸ ਮਨਾਉਂਦੇ ਹੋਏ ਵਿਕਟੋਰੀਆ ਸਕੂਲ ਦੇ ਸਟਾਫ਼ ਮੈਂਬਰ ਤੇ ਪ੍ਰਬੰਧਕ। 11-09-2026
ਅੱਡਾ ਸਰਾਂ, 10 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਅਧਿਆਪਕ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਨੇ ਸਕੂਲ ਦੇ ਸਮੁੱਚੇ ਮਾਹੌਲ ਨੂੰ ਖ਼ੁਸ਼ੀਆਂ ਤੇ ਉਤਸ਼ਾਹ ਨਾਲ ਭਰ ਦਿੱਤਾ। ਇਹ ਵਿਸ਼ੇਸ਼ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੋਫੈਸਰ ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਤੇ ਪ੍ਰਿੰਸੀਪਲ ਪੂਜਾ ਪਟਿਆਲ ਦੇ ਮਾਰਗਦਰਸ਼ਨ ਹੇਠ ਕਰਵਾਇਆ। ਸਮਾਗਮ ਦੀ ਸ਼ੁਰੂਆਤ ਸ਼ੁੱਭ ਜੋਤ ਜਗਾ ਕੇ ਕੀਤੀ ਗਈ। ਉਪਰੰਤ ਸੱਭਿਆਚਾਰਕ ਪ੍ਰੋਗਰਾਮਾਂ ਦਾ ਦੌਰ ਸ਼ੁਰੂ ਹੋਇਆ। ਅਧਿਆਪਕ ਦਿਵਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸੁੰਦਰ ਤੇ ਆਕਰਸ਼ਕ ਪਹਿਰਾਵਿਆਂ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਅਧਿਆਪਕਾਂ ਵਲੋਂ ਪੇਸ਼ ਕੀਤੇ ਗਏ ਮਨਮੋਹਕ ਨਾਚ ਪ੍ਰਦਰਸ਼ਨ ਨੇ ਹਾਜ਼ਰ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਦੀ ਭੂਮਿਕਾ ਨੂੰ ਵਿਸ਼ੇਸ਼ ਤੌਰ ‘ਤੇ ਉਜਾਗਰ ਕਰਦਿਆਂ ਕਿਹਾ ਗਿਆ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਦੇ ਚਰਿੱਤਰ ਨਿਰਮਾਣ, ਸੋਚ ਦੇ ਵਿਕਾਸ ਤੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿਚ ਵੀ ਅਹਿਮ ਭੂਮਿਕਾ ਨਿਭ ਾਉਂਦੇ ਹਨ। ਸਮਾਗਮ ਦੌਰਾਨ ਡਾਇਰੈਕਟਰਾਂ ਤੇ ਪ੍ਰਿੰਸੀਪਲ ਪੂਜਾ ਪਟਿਆਲ ਵਲੋਂ ਟਾਂਡਾ ਸ਼ਾਖਾ ਦੇ ਸਮੂਹ ਸਟਾਫ਼ ਮੈਂਬਰਾਂ ਨੂੰ ਪਿਆਰ ਤੇ ਸਨਮਾਨ ਦੇ ਪ੍ਰਤੀਕ ਵਜੋਂ ਤੋਹਫ਼ੇ ਵੀ ਵੰਡੇ ਗਏ। ਤੋਹਫ਼ੇ ਪ੍ਰਾਪਤ ਕਰਕੇ ਅਧਿਆਪਕਾਂ ’ਚ ਖ਼ੁਸ਼ੀ ਤੇ ਉਤਸ਼ਾਹ ਦੀ ਲਹਿਰ ਦੇਖਣ ਨੂੰ ਮਿਲੀ। ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਦੀ ਮਿਹਨਤ ਅਤੇ ਸਕੂਲ ਦੀ ਤਰੱਕੀ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਪਰਿਵਾਰ ਵਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਦਾ ਪ੍ਰਗਟਾਵਾ ਕੀਤਾ। ਸਮਾਗਮ ਦੌਰਾਨ ਸਕੂਲ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਸਟਾਫ਼ ਮੈਂਬਰਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਵਨੀਤਾ ਬਲੋਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ, ਅਮਨਪ੍ਰੀਤ ਤੇ ਮੁਕੇਰੀਆਂ ਸ਼ਾਖਾ ਦੇ ਕੋਆਰ ਡੀਨੇਟਰ ਪਰਮਦੇਵ, ਤਜਿੰਦਰ, ਨਵਨੀਤ ਕੌਰ, ਸੋਨੀ ਅਤੇ ਮਿਸ ਨਵਪ੍ਰੀਤ ਕੌਰ ਸਮੇਤ ਹੋਰ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਹਲਕੇ ਦੇ ਨੌਜਵਾਨਾਂ ਵੱਧ ਤੋਂ ਵੱਧ ਹਿੱਸਾ ਲੈਣ-ਡਾ. ਇਸ਼ਾਂਕ ਕੁਮਾਰ ਅਗਲੀ ਖ਼ਬਰ ਗੜ੍ਹਸ਼ੰਕਰ ਸ਼ਹਿਰ ਦੇ ਨੰਗਲ ਚੌਕ ਚੋਂ ਉੱਠਦੀ ਧੂੜ ’ਚ ਗਵਾਇਆ ਵਿਕਾਸ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।