13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੁਣ-ਖੁਣ ਸ਼ਰਕੀ ਦੇ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆ ਦੀ ਸੁਚੱਜੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦਾ ਲਗਪਗ ਇਕ ਦਰਜਨ ਪਿੰਡਾਂ ਵਿਖੇ ਸ਼ਾਨਦਾਰ ਸਵਾਗਤ ਕੀਤਾ ਤੇ ਥਾਂ-ਥਾਂ ਸੰਗਤਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਪ੍ਰਸਾਦਿ ਵਰਤਾਏ ਗਏ।

ਅਜੀਤ ਡੈਸਕ 13-09-2026
ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੁਣ-ਖੁਣ ਸ਼ਰਕੀ ਦੇ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆ ਦੀ ਸੁਚੱਜੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦਾ ਲਗਪਗ ਇਕ ਦਰਜਨ ਪਿੰਡਾਂ ਵਿਖੇ ਸ਼ਾਨਦਾਰ ਸਵਾਗਤ ਕੀਤਾ ਤੇ ਥਾਂ-ਥਾਂ ਸੰਗਤਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਪ੍ਰਸਾਦਿ ਵਰਤਾਏ ਗਏ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਾਇਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਪ੍ਰਕਾਸ਼ ਦਿਵਸ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਸੰਤ ਹਰਚਰਨ ਸਿੰਘ ਰਮਦਾਸਪੁਰ ਦੇ ਸੇਵਾਦਾਰਾਂ ਤੇ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਨਗਰ ਕੀਰਤਨ ਦੀ ਸਮਾਪਤੀ ‘ਤੇ ਉਕਤ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਵਲੋਂ ਨਗਰ ਕੀਰਤਨ ‘ਚ ਸਹਿਯੋਗ ਦੇਣ ਤੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਭਾਈ ਰਾਮ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਇੰਦਰਜੀਤ ਸਿੰਘ, ਕੀਮਤੀ ਸਿੰਘ, ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ, ਹਰਬੰਸ ਸਿੰਘ, ਸੁਰਿੰਦਰ ਸਿੰਘ, ਜਗਤਾਰ ਸਿੰਘ, ਸਰਬਜੀਤ ਸਿੰਘ, ਗੁਰਮੇਲ ਸਿੰਘ, ਪ੍ਰਭਦੀਪ ਸਿੰਘ, ਸਤਿੰਦਰ ਸਿੰਘ, ਬਲਵਿੰਦਰ ਸਿੰਘ, ਬਹਾਦਰ ਸਿੰਘ, ਪਿਆਰਾ ਸਿੰਘ, ਸ਼ੌਕੀਨ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਨੌਜਵਾਨ ਆਗੂ ਸੰਦੀਪ ਸਿੰਘ ਸੀਕਰੀ ਨੂੰ ਸੈਨੇਟ ਚੋਣਾਂ ’ਚ ਸਾਥ ਦੇਣ ਲਈ ਪੈਨਸ਼ਨਰਾਂ ਤੇ ਅਧਿਆਪਕ ਆਗੂਆਂ ਨੇ ਦਿੱਤਾ ਸਮਰਥਨ ਅਗਲੀ ਖ਼ਬਰ ਪੁਲਿਸ ਵਲੋਂ ਨਸ਼ੀਲੇ ਪਦਾਰਥ ਬਰਾਮਦ, 2 ਔਰਤਾਂ ਸਮੇਤ 6 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।