13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸ਼ਰਮ ਨੂੰ ਖਾਣ-ਪੀਣ ਸਮੱਗਰੀ ਭੇਟ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਬਾਬਾ ਦੀਪ ਸਿੰਘ ਸੇਵਾ ਦਲ ਵੈੱਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ‘ਗੁਰ ਆਸਰਾ ਸੇਵਾ ਘਰ’ ਆਸ਼ਰਮ ਪਿੰਡ ਬਾਹਗਾ ਵਿਖੇ ਪਹੁੰਚ ਬੇਸਹਾਰਾ ਲੋਕਾਂ ਦੇ ਨਾਲ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ। ਇਸ ਸੰਬੰਧੀ ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਸਮਾਜ ਭਲਾਈ ਕਾਰਜਾਂ ਤਹਿਤ ਪਹਿਲਕਦਮੀ ਕਰਦੇ ਹੋਏ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਆਸ਼ਰਮ ਵਿਚ ਰਹਿਣ ਵਾਲੇ ਬਜ਼ੁਰਗਾਂ, ਬੱਚਿਆਂ ਤੇ ਔਰਤਾਂ ਨੂੰ ਫਰੂਟ ਤੇ ਮਠਿਆਈ ਵੰਡੀ।

ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਬਾਬਾ ਦੀਪ ਸਿੰਘ ਸੇਵਾ ਦਲ ਵੈੱਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ‘ਗੁਰ ਆਸਰਾ ਸੇਵਾ ਘਰ’ ਆਸ਼ਰਮ ਪਿੰਡ ਬਾਹਗਾ ਵਿਖੇ ਪਹੁੰਚ ਬੇਸਹਾਰਾ ਲੋਕਾਂ ਦੇ ਨਾਲ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ। ਇਸ ਸੰਬੰਧੀ ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਸਮਾਜ ਭਲਾਈ ਕਾਰਜਾਂ ਤਹਿਤ ਪਹਿਲਕਦਮੀ ਕਰਦੇ ਹੋਏ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਆਸ਼ਰਮ ਵਿਚ ਰਹਿਣ ਵਾਲੇ ਬਜ਼ੁਰਗਾਂ, ਬੱਚਿਆਂ ਤੇ ਔਰਤਾਂ ਨੂੰ ਫਰੂਟ ਤੇ ਮਠਿਆਈ ਵੰਡੀ। ਇਸ ਤੋਂ ਇਲਾਵਾ ਲੰਗਰ ਲਈ ਰਸਦ ਵੀ ਭੇਟ ਕੀਤੀ। ਪ੍ਰਿੰ. ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਦੇ ਯਤਨਾਂ ਸਦਕਾ ਸੰਭਵ ਹੋ ਸਕਿਆ। ਇਸ ਮੌਕੇ ਵਿਦਿਆਰਥੀਆਂ ਤੇ ਸਕੂਲ ਸਟਾਫ਼ ਦਾ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਮਨਜੋਤ ਸਿੰਘ ਤਲਵੰਡੀ ਵਲੋਂ ਧੰਨਵਾਦ ਕੀਤਾ ਅਤੇ ਇਸ ਦੌਰਾਨ ਸੁਸਾਇਟੀ ਦੇ ਮੁੱਖ ਸਲਾਹਕਾਰ ਭਾਈ ਮਨਦੀਪ ਸਿੰਘ, ਕੈਸ਼ੀਅਰ ਭਾਈ ਪ੍ਰਸ਼ੋਤਮ ਸਿੰਘ ਬਾਹਗਾ, ਵਿਸ਼ਾਲ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁੱਧ ਗੁਰਬਾਣੀ ਉਚਾਰਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਵਿਧਾਇਕ ਜਸਬੀਰ ਰਾਜਾ ਵਲੋਂ 7.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।