13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੇਂਟ ਸੋਲਜਰ ਸਕੂਲ ਵਿਖੇ ਸ਼ਾਨਦਾਰ ਕਾਰਗੁਜ਼ਾਰੀ ਲਈ ਅਧਿਆਪਕ ਦਾ ਸਨਮਾਨ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਊਨਾ ਰੋਡ, ਹੁਸ਼ਿਆਰਪੁਰ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਲਾ ਕੇ ਕੀਤੀ ਗਈ।

ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਊਨਾ ਰੋਡ, ਹੁਸ਼ਿਆਰਪੁਰ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਲਾ ਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕੀਤੀ। 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੀਆਂ ਭੂਮਿਕਾਵਾਂ ਨਿਭਾਉਂਦਿਆਂ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲੀਆਂ। ਇਸ ਮੌਕੇ ਸਕੂਲ ਡਾਇਰੈਕਟਰ ਉਰਮਿਲ ਸੂਦ ਨੇ ਸਮੂਹ ਸਟਾਫ਼ ਨੂੰ ਸਕੂਲ ਦੀ ਸ਼ਾਨਦਾਰ ਸਫਲਤਾ ਵਿਚ ਉਨ੍ਹਾਂ ਦੇ ਉੱਤਮ ਯੋਗਦਾਨ ਲਈ ਸਰਾਹਿਆ। ਉਨ੍ਹਾਂ ਅਧਿਆਪਕਾਂ ਦੀ ਸਮਰਪਣ ਭਾਵਨਾ, ਮਿਹਨਤ ਅਤੇ ਵਿਦਿਆਰਥੀਆਂ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਮਾਰਗਦਰਸ਼ਨ ਦੀ ਪ੍ਰਸ਼ੰਸਾ ਕੀਤੀ। ਸ਼ਾਨਦਾਰ ਬੋਰਡ ਨਤੀਜਿਆਂ, ਸਕੂਲ ਦੀਆਂ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਅਤੇ ਹੋਰ ਖੇਤਰਾਂ ਵਿਚ ਬਿਹਤਰੀਨ ਪ੍ਰਦਰਸ਼ਨ ਲਈ ਅਧਿਆਪਕਾ ਨੀਲਮ ਅਤੇ ਅੰਜਨਾ ਨੂੰ ‘ਸਟਾਰ ਆਫ਼ ਦ ਸਕੂਲ’ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਮੈਡਮ ਸੂਦ ਨੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਇਸੇ ਤਰ੍ਹਾਂ ਪਿਆਰ, ਲਗਨ ਅਤੇ ਸਨੇਹ ਨਾਲ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮੀਟਿੰਗ ਅਗਲੀ ਖ਼ਬਰ ਅੰਤਰਰਾਸ਼ਟਰੀ ਸੁਬਰੋਤੋ ਕੱਪ ਦਿੱਲੀ ’ਚ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਦੀ ਫੁੱਟਬਾਲ ਟੀਮ ਦਾ ਸਰਬੋਤਮ ਫੇਅਰ ਪਲੇਅ ਐਵਾਰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।