14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਲੱਬਰ ਦੇ ਛਿੰਝ ਮੇਲੇ ’ਚ ਭਾਜਪਾ ਨੇਤਾ ਸੁਸ਼ੀਲ ਪਿੰਕੀ ਮੁੱਖ ਮਹਿਮਾਨ ਵਜੋਂ ਪਹੁੰਚੇ

ਤਲਵਾੜਾ, 13 ਸਤੰਬਰ (ਮਹਿਤਾ)-ਕਮਾਹੀ ਦੇਵੀ ਖੇਤਰ ਦੇ ਪਿੰਡ ਲੱਬਰ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ। ਛਿੰਝ ਮੇਲੇ ’ਚ ਮੁੱਖ ਮਹਿਮਾਨ ਵਜੋਂ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਮੁੱਖ ਮਹਿਮਾਨ ਵਜੋਂ ਪਹੁੰਚੇ।

ਅਜੀਤ ਡੈਸਕ 14-09-2026
ਤਲਵਾੜਾ, 13 ਸਤੰਬਰ (ਮਹਿਤਾ)-ਕਮਾਹੀ ਦੇਵੀ ਖੇਤਰ ਦੇ ਪਿੰਡ ਲੱਬਰ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ। ਛਿੰਝ ਮੇਲੇ ’ਚ ਮੁੱਖ ਮਹਿਮਾਨ ਵਜੋਂ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਮੁੱਖ ਮਹਿਮਾਨ ਵਜੋਂ ਪਹੁੰਚੇ। ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਸੁਸ਼ੀਲ ਪਿੰਕੀ ਦਾ ਅਖਾੜੇ ’ਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਛਿੰਝ ਮੇਲੇ ’ਚ ਪਹਿਲਵਾਨ ਛੋਟੂ ਜਾਗਲਾ ਤੇ ਪਹਿਲਵਾਨ ਮੋਂਟੀ ਦਰਮਿਆਨ ਰੁਮਾਲੀ ਦੀ ਕੁਸ਼ਤੀ ਹੋਈ, ਜਿਸ ਵਿਚ ਪਹਿਲਵਾਨ ਮੌਂਟੀ ਜੇਤੂ ਰਿਹਾ। ਮੁੱਖ ਮਹਿਮਾਨ ਪਿੰਕੀ ਨੇ ਜੇਤੂ ਪਹਿਲਵਾਨਾਂ ਨੂੰ ਨਕਦ ਪੁਰਸਕਾਰ ਤੇ ਸਮਰਿਤੀ ਚਿੰਨ੍ਹ ਰੁਮਾਲੀ ਵਜੋਂ ਭੇਟ ਕੀਤੇ। ਪ੍ਰਬੰਧਕੀ ਕਮੇਟੀ ਵਲੋਂ ਮੁਖ ਮਹਿਮਾਨ ਸੁਸ਼ੀਲ ਪਿੰਕੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੈਪਟਨ ਮਹਿੰਦਰ ਸਿੰਘ, ਸ਼ਾਮ ਲਾਲ, ਠਾਕੁਰ ਕੁਲਵੀਰ, ਸਰਪੰਚ ਜਸਵੰਤ ਸਿੰਘ, ਪੰਚ ਅਜੀਤ ਕੁਮਾਰ, ਪੰਚ ਰਵਿੰਦਰ, ਤਿਲਕ ਰਾਜ, ਨਰਿੰਦਰ, ਧਰਮ ਸਿੰਘ, ਲਵਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਲੈਕਚਰਾਰ ਬਲਜੀਤ ਨੂੰ ਸੈਨੇਟਰ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਅਗਲੀ ਖ਼ਬਰ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।