15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕਮਲਦੀਪ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤਜਿੰਦਰ ਸਿੰਘ ਸੋਢੀ ਦੀ ਪਤਨੀ ਕਮਲਦੀਪ ਕੌਰ (ਕਾਂਤਾ ਦੇਵੀ), ਜੋ ਬੀਤੇ ਦਿਨੀਂ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਾਏ ਗਏ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਜਾਹਰਾ ਜ਼ਹੂਰ (ਪਾਤਿਸ਼ਾਹੀ ਛੇਵੀਂ) ਪੁਰਹੀਰਾਂ, ਹੁਸ਼ਿਆਰਪੁਰ ਵਿਖੇ ਹੋਈ।

ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤਜਿੰਦਰ ਸਿੰਘ ਸੋਢੀ ਦੀ ਪਤਨੀ ਕਮਲਦੀਪ ਕੌਰ ਨਮਿਤ ਹੋਏ ਸ਼ਰਧਾਂਜਲੀ ਸਮਾਗਮ ਮੌਕੇ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਵੱਖ-ਵੱਖ ਆਗੂ। ਤਸਵੀਰ : ਹਮਸ਼ਾਇਨ ਸਟੂਡੀਓ 15-09-2026
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤਜਿੰਦਰ ਸਿੰਘ ਸੋਢੀ ਦੀ ਪਤਨੀ ਕਮਲਦੀਪ ਕੌਰ (ਕਾਂਤਾ ਦੇਵੀ), ਜੋ ਬੀਤੇ ਦਿਨੀਂ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪਾਏ ਗਏ, ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਜਾਹਰਾ ਜ਼ਹੂਰ (ਪਾਤਿਸ਼ਾਹੀ ਛੇਵੀਂ) ਪੁਰਹੀਰਾਂ, ਹੁਸ਼ਿਆਰਪੁਰ ਵਿਖੇ ਹੋਈ। ਇਸ ਮੌਕੇ ਰਾਗੀ ਜਥੇ ਨੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਮੈਂਬਰ ਰਾਜ ਸਭਾ ਅਵਿਨਾਸ਼ ਰਾਏ ਖੰਨਾ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਆਈ.ਜੀ. ਪੰਜਾਬ ਪੁਲਿਸ ਲੋਕ ਨਾਥ ਆਂਗਰਾ, ਡੀ. ਸੀ. ਪੀ. ਜਲੰਧਰ ਪਰਮਿੰਦਰ ਸਿੰਘ ਹੀਰ, ਮੇਅਰ ਪ੍ਰਵੀਨ ਸੈਣੀ, ਸਾਬਕਾ ਡਿਪਟੀ ਕਮਿਸ਼ਨਰ ਹਰਬੀਰ ਸਿੰਘ, ਐਸ. ਡੀ. ਓ. ਯਾਦਵਿੰਦਰ ਸਿੰਘ ਸੋਢੀ, ਸਾਬਕਾ ਚੇਅਰਮੈਨ ਅਵਤਾਰ ਸਿੰਘ ਜੌਹਲ, ਸੰਜੀਵ ਤਲਵਾੜ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਇੰਦਰਜੀਤ ਸਿੰਘ ਸਚਦੇਵਾ, ਗੁਰਬਖ਼ਸ਼ ਸਿੰਘ ਰੀਹਲ, ਸਾਬਕਾ ਮੇਅਰ ਸ਼ਿਵ ਸੂਦ, ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਡਾ: ਅਜੇ ਬੱਗਾ, ਡਾ: ਜਗਮੋਹਨ ਸਿੰਘ ਦਰਦੀ, ਡਾ: ਕਰਨੈਲ ਸਿੰਘ, ਭਗਵਾਨ ਸਿੰਘ ਜੌਹਲ, ਸਰਫ਼ਰਾਜ਼ ਸਿੰਘ ਹੀਰ, ਕੌਂਸਲਰ ਅਮਨਦੀਪ ਕੌਰ ਹੀਰ, ਡਾ. ਅਨੂਪ ਕੁਮਾਰ, ਬਹਾਦਰ ਸਿੰਘ ਸੁਨੇਤ, ਹਰਬੰਸ ਸਿੰਘ ਮੰਝਪੁਰ, ਐਡਵੋਕੇਟ ਮਨਿੰਦਰਪਾਲ ਸਿੰਘ, ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ, ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਸੰਗੀਤਾ ਨਿਸਤਾਂਦਰਾ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਡਾ. ਰਸ਼ਪਾਲ ਭਾਰਜ, ਰਾਜ ਸਿੰਘ ਬੱਡਲਾ, ਅਵਤਾਰ ਸਿੰਘ ਕਪੂਰ, ਗੁਰਿੰਦਰ ਸਿੰਘ ਗੋਲਡੀ, ਮਨਜੀਤ ਸਿੰਘ ਰਾਏ ਆਦਿ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸਮਾਗਮ ਦੇ ਆਖੀਰ ‘ਚ ਤਜਿੰਦਰ ਸਿੰਘ ਸੋਢੀ ਨੇ ਸੰਗਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ਗੁਰੂ ਰਵਿਦਾਸ ਜੀ ਦੇ 650ਵਾਂ ਪ੍ਰਕਾਸ਼ ਪੁਰਬ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਅਗਲੀ ਖ਼ਬਰ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਨੂੰ ਅਨੇਕਾਂ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।