ਭਾਈ ਲਾਲੋ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਸੰਬੰਧੀ ਪੋਸਟਰ ਜਾਰੀ
ਹੁਸ਼ਿਆਰਪੁਰ, 14 ਸਤੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਿਖੇ ਭਾਈ ਲਾਲੋ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ 26 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੇ ਪ੍ਰੋਗਰਾਮ ਸੰਬੰਧੀ ਪੋਸਟਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਸਰਪ੍ਰਸਤ ਆਰਗੇਨਾਈਜ਼ੇਸ਼ਨ ਵਲੋਂ ਕੀਤਾ।
ਹੁਸ਼ਿਆਰਪੁਰ, 14 ਸਤੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਿਖੇ ਭਾਈ ਲਾਲੋ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ 26 ਸਤੰਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੇ ਪ੍ਰੋਗਰਾਮ ਸੰਬੰਧੀ ਪੋਸਟਰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਸਰਪ੍ਰਸਤ ਆਰਗੇਨਾਈਜ਼ੇਸ਼ਨ ਵਲੋਂ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਸ੍ਰੀ ਸਹਿਜ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 26 ਸਤੰਬਰ ਨੂੰ ਪਾਠ ਦੇ ਭੋਗ ਉਪਰੰਤ ਕਥਾ-ਕੀਰਤਨ ਦੀਵਾਨ ਸਜਾਏ ਜਾਣਗੇ। ਇਸ ਮੌਕੇ ਵੱਖ-ਵੱਖ ਰਾਗੀ-ਢਾਡੀ ਜਥੇ ਤੇ ਪ੍ਰਚਾਰਕ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਚੇਅਰਮੈਨ ਕੁਲਦੀਪ ਸਿੰਘ ਖਾਂਬਾ, ਹਰਦੇਵ ਸਿੰਘ ਕੌਂਸਲ ਕੌਮੀ ਪ੍ਰਧਾਨ, ਅਮਰਜੀਤ ਸਿੰਘ ਆਸੀ ਸੀਨੀਅਰ ਮੀਤ ਪ੍ਰਧਾਨ, ਜਗਦੀਪ ਸਿੰਘ ਸੀਹਰਾ ਮੀਤ ਪ੍ਰਧਾਨ ਇੰਡੀਆ, ਗੁਰਦੇਵ ਸਿੰਘ ਐਕਸੀਅਨ ਜਨਰਲ ਸਕੱਤਰ ਇੰਡੀਆ, ਗੁਰਵਿੰਦਰ ਸਿੰਘ ਪਲਾਹਾ ਜਨਰਲ ਸਕੱਤਰ ਤੇ ਪ੍ਰੈੱਸ ਸਕੱਤਰ ਇੰਡੀਆ, ਗੁਰਵਿੰਦਰ ਸਿੰਘ ਗਿੰਦਾ ਪ੍ਰਧਾਨ ਪੰਜਾਬ ਸਟੇਟ, ਜਤਿੰਦਰ ਸਿੰਘ ਗੋਲਡੀ ਮੀਤ ਪ੍ਰਧਾਨ, ਅਵਤਾਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸਰਬਜੀਤ ਸਿੰਘ ਸਾਬੀ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।