16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿੰਡ ਜਾਗਲਾਂ ਵਿਖੇ ਡੇਂਗੂ ਲਾਰਵੇ ਦਾ ਕੀਤਾ ਨਿਰੀਖਣ

ਪੱਸੀ ਕੰਢੀ, 15 ਸਤੰਬਰ (ਜਗਤਾਰ ਸਿੰਘ ਰਜਪਾਲਮਾ)- ਪਿੰਡ ਜਾਗਲਾਂ ਵਿਖੇ ਹੈਲਥ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਸਿਹਤ ਕਰਮਚਾਰੀ ਰਾਜੀਵ ਰੋਮੀ ਵਲੋਂ ਘਰਾਂ ਵਿੱਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ ਅਤੇ ਨਾਲ ਹੀ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਮੇਂ ਹੈਲਥ ਇੰਸਪੈਕਟਰ ਰਜੇਸ਼ ਕੁਮਾਰ ਅਤੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਗਈ ‘ਹਰ ਸੋਮਵਾਰ ਡੇਂਗੂ ’ਤੇ ਵਾਰ’ ਮੁਹਿੰਮ ਵਿੱਚ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਅਜੀਤ ਡੈਸਕ 16-09-2026
ਪੱਸੀ ਕੰਢੀ, 15 ਸਤੰਬਰ (ਜਗਤਾਰ ਸਿੰਘ ਰਜਪਾਲਮਾ)- ਪਿੰਡ ਜਾਗਲਾਂ ਵਿਖੇ ਹੈਲਥ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਸਿਹਤ ਕਰਮਚਾਰੀ ਰਾਜੀਵ ਰੋਮੀ ਵਲੋਂ ਘਰਾਂ ਵਿੱਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ ਅਤੇ ਨਾਲ ਹੀ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਮੇਂ ਹੈਲਥ ਇੰਸਪੈਕਟਰ ਰਜੇਸ਼ ਕੁਮਾਰ ਅਤੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਗਈ ‘ਹਰ ਸੋਮਵਾਰ ਡੇਂਗੂ ’ਤੇ ਵਾਰ’ ਮੁਹਿੰਮ ਵਿੱਚ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਮੱਛਰ ਜ਼ਿਆਦਾਤਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਲਗਭਗ ਇੱਕ ਹਫ਼ਤੇ ਵਿਚ ਆਪਣਾ ਜੀਵਨ ਚੱਕਰ ਪੂਰਾ ਕਰ ਲੈਂਦਾ ਹੈ। ਡੇਂਗੂ ਦਾ ਮੱਛਰ ਘਰਾਂ ਦੇ ਕੂਲਰਾਂ ਗਮਲਿਆਂ, ਫਰੀਜਾਂ ਦੀਆਂ ਬੈਕ ਟੇ੍ਰਆਂ, ਖੁੱਲ੍ਹੀਆਂ ਪਾਣੀ ਦੀਆਂ ਟੈਂਕੀਆਂ, ਬਿਨ੍ਹਾਂ ਢੱਕੇ ਹੋਏ ਜਮਾਂ ਕਰਕੇ ਰੱਖਿਆ ਹੋਇਆ ਪਾਣੀ, ਜਾਨਵਰਾਂ, ਪੰਛੀਆਂ ਨੂੰ ਪਾਣੀ ਪਿਲਾਉਣ ਵਾਲੇ ਬਰਤਨਾਂ ਆਦਿ ਵਿਚ ਇਕ ਹਫ਼ਤੇ ਦੇ ਵਿੱਚ ਪੈਦਾ ਹੋ ਸਕਦਾ ਹੈ। ਇਹ ਮੱਛਰ ਜ਼ਿਆਦਾਤਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਜ਼ਿਆਦਾਤਰ ਦਿੱਨ ਵੇਲੇ ਕੱਟਦਾ ਹੈ। ਇਸ ਸਮੇਂ ਹੈਲਥ ਇੰਸਪੈਕਟਰ ਰਾਜੇਸ਼ ਕੁਮਾਰ, ਸਿਹਤ ਕਰਮਚਾਰੀ ਰਾਜੀਵ ਰੋਮੀ, ਸਰਪੰਚ ਮਮਤਾ ਦੇਵੀ, ਸੁਦੇਸ਼ ਕੁਮਾਰੀ ਆਂਗਨਵਾੜੀ ਵਰਕਰ, ਰਵਿੰਦਰ ਕੁਮਾਰ, ਜੀਤੋ ਦੇਵੀ ਹਾਜ਼ਰ ਸਨ।
ਪਿਛਲੀ ਖ਼ਬਰ ਜੇ.ਬੀ. ਬਹਿਲ ਰੋਟਰੀ ਆਈ ਬੈਂਕ ਤੇ ਕੌਰਨੀਅਲ ਟਰਾਂਸਪਲਾਂਟੇਸ਼ਨ ਸੁਸਾਇਟੀ ਦੇ ਮੁੜ ਪ੍ਰਧਾਨ ਬਣੇ ਅਗਲੀ ਖ਼ਬਰ ਤੀਜੇ ਦਿਨ ਵੀ ਨਹੀਂ ਸ਼ਾਂਤ ਹੋਇਆ ਵੈਟਰਨਰੀ ਡਾਕਟਰ ਕਤਲ ਦਾ ਮਾਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।