16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਦੇ ਕੱਟਾਂ ਖ਼ਿਲਾਫ਼ ਅਕਾਲੀ ਦਲ (ਬ) ਵਲੋਂ ਧਰਨਾ ਅੱਜ

ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ‘ਚ ਲੱਗ ਰਹੇ ਬੇਹੱਦ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਹਰ ਵਰਗ ਦੇ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਬਿਜਲੀ ਦੀ ਅਣ-ਨਿਯਮਿਤ ਸਪਲਾਈ ਕਾਰਨ ਜਿੱਥੇ ਉਦਯੋਗ ਅਤੇ ਵਪਾਰ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ, ਉੱਥੇ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਖਪਤਕਾਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 16-09-2026
ਹੁਸ਼ਿਆਰਪੁਰ, 15 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ‘ਚ ਲੱਗ ਰਹੇ ਬੇਹੱਦ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਹਰ ਵਰਗ ਦੇ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਬਿਜਲੀ ਦੀ ਅਣ-ਨਿਯਮਿਤ ਸਪਲਾਈ ਕਾਰਨ ਜਿੱਥੇ ਉਦਯੋਗ ਅਤੇ ਵਪਾਰ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ, ਉੱਥੇ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਖਪਤਕਾਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਕੀਤਾ। ਤਲਵਾੜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦਾ ਧਰਨਾ 16 ਸਤੰਬਰ ਨੂੰ ਸਵੇਰੇ 10:30 ਵਜੇ ਸਰਕਲ ਦਫ਼ਤਰ ਪਾਵਰਕਾਮ , ਟਾਂਡਾ ਰੋਡ ਹੁਸ਼ਿਆਰਪੁਰ ਵਿਖੇ ਦਿੱਤਾ ਜਾਵੇਗਾ। ਇਸ ਮੌਕੇ ਇਕਬਾਲ ਸਿੰਘ ਗੋਪੀ, ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ. ਸੈਲ, ਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਸੈਲ, ਜਗਤਾਰ ਸਿੰਘ ਸਰਕਲ ਪ੍ਰਧਾਨ ਜਹਾਨਖੇਲਾਂ, ਰਵਿੰਦਰ ਸਿੰਘ ਨਿੱਕਾ ਸਰਕਲ ਪ੍ਰਧਾਨ ਸਦਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੱਸ ਸਟੈਂਡ ਸੈਲਾ ਖ਼ੁਰਦ ਤੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਪਿੰਡ ਪਲਾਕੀ ਵਿਖੇ 27ਵਾਂ ਛਿੰਝ ਮੇਲਾ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।