ਮਹਾਨ ਕੀਰਤਨ ਦਰਬਾਰ ਕਰਵਾਇਆ
ਖੁੱਡਾ, 15 ਸਤੰਬਰ (ਸਰਬਜੀਤ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਜ਼ਦੀਕੀ ਪਿੰਡ ਚਨੋਤਾ ਵਿਖੇ ਸਮੂਹ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਇਕ ਰੋਜ਼ਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਕਥਾ ਵਾਚਕ ਅਤੇ ਕੀਰਤਨੀ ਜਥਿਆਂ ਜਿਨ੍ਹਾਂ ਵਿਚ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਭਾਈ ਸਾਹਿਬ ਸੁਰਿੰਦਰ ਸਿੰਘ ਉੱਚੀ ਬੱਸੀ, ਭਾਈ ਮੰਗਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਅਤੇ ਹੋਰ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਚਾਰਾਂ ਸਰਵਣ ਕਰਵਾਈਆਂ।
ਖੁੱਡਾ, 15 ਸਤੰਬਰ (ਸਰਬਜੀਤ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਜ਼ਦੀਕੀ ਪਿੰਡ ਚਨੋਤਾ ਵਿਖੇ ਸਮੂਹ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਇਕ ਰੋਜ਼ਾ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਕਥਾ ਵਾਚਕ ਅਤੇ ਕੀਰਤਨੀ ਜਥਿਆਂ ਜਿਨ੍ਹਾਂ ਵਿਚ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਭਾਈ ਸਾਹਿਬ ਸੁਰਿੰਦਰ ਸਿੰਘ ਉੱਚੀ ਬੱਸੀ, ਭਾਈ ਮੰਗਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਅਤੇ ਹੋਰ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਵਿਚਾਰਾਂ ਸਰਵਣ ਕਰਵਾਈਆਂ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਿੰਦਰ ਸਿੰਘ ਮੂਨਕ, ਸਰਬਜੀਤ ਸਿੰਘ ਗੋਲਡੀ ਦਸੂਹਾ, ਸੁਰਜੀਤ ਸਿੰਘ, ਦਲਜੀਤ ਸਿੰਘ, ਸੁਖਜਿੰਦਰ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਅਰਜਿੰਦਰ ਸਿੰਘ ਆਦਿ ਸਮੂਹ ਪਿੰਡ ਵਾਸੀ ਹਾਜ਼ਰ ਸਨ।