17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੰਝਪੁਰ ਤੇ ਹੋਰਨਾਂ ਵਲੋਂ ਸੈਨੇਟ ਚੋਣਾਂ ’ਚ ਸੀਕਰੀ ਨੂੰ ਜਿਤਾਉਣ ਦੀ ਅਪੀਲ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸੈਨੇਟ ਦੀਆਂ ਹੋ ਰਹੀਆਂ 20 ਸਤੰਬਰ ਨੂੰ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਤੇ ਪੜ੍ਹੇ-ਲਿਖੇ ਸੂਝਵਾਨ ਨੌਜਵਾਨ ਸੰਦੀਪ ਸਿੰਘ ਸੀਕਰੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਈਸ਼ਰ ਸਿੰਘ ਮੰਝਪੁਰ, ਹਰਕੀਰਤ ਸਿੰਘ ਟੇਰਕਿਆਣਾ, ਅਵਤਾਰ ਸਿੰਘ ਵਿਰਦੀ, ਦਰਸ਼ਨ ਸਿੰਘ ਦਰਸ਼ਨ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਕਮਲਜੀਤ ਸਿੰਘ, ਸਵਿੰਦਰ ਸਿੰਘ ਲੱਖੋਵਾਲ, ਸਵਰਨ ਸਿੰਘ ਉਮਰਪੁਰੀ, ਉਂਕਾਰ ਸਿੰਘ, ਅਮਰਜੀਤ ਸਿੰਘ ਟਾਂਡਾ, ਜਸਵਿੰਦਰ ਸਿੰਘ ਖੁਣ ਖੁਣ ਆਦਿ ਨੇ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਸੀਕਰੀ ਨੂੰ ਜਿਤਾਉਣ, ਕਿਉਂਕਿ ਸੰਦੀਪ ਸਿੰਘ ਸੀਕਰੀ ਨੇ ਪਹਿਲਾਂ ਵੀ ਮੈਂਬਰ ਹੁੰਦਿਆਂ ਮੁਲਾਜ਼ਮਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕੀਤੀ ਹੈ।

ਅਜੀਤ ਡੈਸਕ 17-09-2026

ਪਿਛਲੀ ਖ਼ਬਰ ਸਵਰਗਧਾਮ ਦਸੂਹਾ ਦੇ ਵਿਕਾਸ ਲਈ ਵਾਲੀਆ ਪਰਿਵਾਰ ਵਲੋਂ 21 ਹਜ਼ਾਰ ਰੁਪਏ ਦਾ ਸਹਿਯੋਗ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਹਰਲੀਨ ਕੌਰ ਨੇ ਮਾਰੀ ਬਾਜ਼ੀ, ਪੰਜਾਬ ਪੁਲਿਸ ਵਿਚ ਬਤੌਰ ਕਾਂਸਟੇਬਲ ਨਿਯੁਕਤ ਹੋ ਕੇ ਵਧਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।