18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜਨਰਲ ਕੈਟਾਗਰੀਜ਼ ਕਮਿਸ਼ਨ ਦਾ ਚੇਅਰਮੈਨ ਲਗਾਉਣ ਲਈ ਸਰਕਾਰ ਦੇ ਮੰਤਰੀਆਂ ਨੂੰ ਦਿੱਤੇ ਮੰਗ ਪੱਤਰ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਕਪਲਦੇਵ ਪਰਾਸ਼ਰ, ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਅਰੋੜਾ, ਲੀਗਲ ਐਡਵਾਈਜ਼ਰ ਪ੍ਰਿੰ. ਦਵਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਸਿਹਤ ਮੰਤਰੀ ਬਲਬੀਰ ਸਿੰਘ ਨੂੰ ਸੂਬਾ ਜਨਰਲ ਸਕੱਤਰ ਰਣਜੀਤ ਸਿੰਘ ਸਿੱਧੂ ਫਰੀਦਪੁਰ ਦੀ ਅਗਵਾਈ ਹੇਠ ਮੰਗ-ਪੱਤਰ ਦਿੱਤੇ ਗਏ।

ਅਜੀਤ ਡੈਸਕ 18-09-2026
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਕਪਲਦੇਵ ਪਰਾਸ਼ਰ, ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਅਰੋੜਾ, ਲੀਗਲ ਐਡਵਾਈਜ਼ਰ ਪ੍ਰਿੰ. ਦਵਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਸਿਹਤ ਮੰਤਰੀ ਬਲਬੀਰ ਸਿੰਘ ਨੂੰ ਸੂਬਾ ਜਨਰਲ ਸਕੱਤਰ ਰਣਜੀਤ ਸਿੰਘ ਸਿੱਧੂ ਫਰੀਦਪੁਰ ਦੀ ਅਗਵਾਈ ਹੇਠ ਮੰਗ-ਪੱਤਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਸਾਢੇ 4 ਸਾਲ ਦਾ ਸਮਾਂ ਬੀਤ ਜਾਣ ‘ਤੇ ਵੀ ਜਨਰਲ ਵਰਗ ਦਾ ਚੇਅਰਮੈਨ ਤੇ ਦਫ਼ਤਰੀ ਅਮਲਾ ਨਿਯੁਕਤ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰੇਕ ਕੈਟਾਗਰੀ ਦੇ ਚੇਅਰਮੈਨ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਜਨਰਲ ਵਰਗ ਦੇ ਕਮਿਸ਼ਨ ਦਾ ਚੇਅਰਮੈਨ ਨਾ ਲਗਾ ਕੇ ਇਸ ਵਰਗ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦਾ ਕਿਸੇ ਰਾਜਨੀਤਕ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਜਨਰਲ ਵਰਗ ਨੇ ਆਮ ਆਦਮੀ ਪਾਰਟੀ ਦੇ ਹੱਕ ‘ਚ ਭੁਗਤ ਕੇ ਸਰਕਾਰ ਬਣਾਉਣ ‘ਚ ਮਦਦ ਕੀਤੀ, ਪਰ ਹੁਣ ਇਹ ਸਰਕਾਰ ਜਨਰਲ ਵਰਗ ਦੇ ਮਸਲਿਆਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੰਗ ਦਾ ਹੱਲ ਨਾ ਹੋਇਆ ਤਾਂ 2027 ਦੀਆਂ ਚੋਣਾਂ ਸਰਕਾਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਪਿਛਲੀ ਖ਼ਬਰ ਪਵਿੱਤਰ ਸਿੰਘ ਪ੍ਰੀਤ ਢਾਡੀ ਸਭਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੇ ਸਪੋਰਟਸ ਸੈੱਲ ਨੇ ਮੋਦੀ ਦੇ ਜਨਮ ਦਿਨ ’ਤੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।