19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਰੁਣੇਸ਼ ਸ਼ਾਕਰ ਨੇ ਰਵਨੀਤ ਬਿੱਟੂ ’ਤੇ ਹੋਏ ਹਮਲੇ ਦੀ ਕੀਤੀ ਨਿੰਦਾ

ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਤੋਂ ਸੀਨੀਅਰ ਭਾਜਪਾ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਰੁਣੇਸ਼ ਸ਼ਾਕਰ ਨੇ ਨਸ਼ਾ ਮੁਕਤ ਰੈਲੀ ’ਚ ਸ਼ਾਮਿਲ ਹੋਣ ਲਈ ਪਠਾਨਕੋਟ ਜਾ ਰਹੇ ਸਾਬਕਾ ਕੈਬਨਿਟ ਮੰਤਰੀ ਸ. ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ।

ਅਜੀਤ ਡੈਸਕ 19-09-2026
ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਤੋਂ ਸੀਨੀਅਰ ਭਾਜਪਾ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਰੁਣੇਸ਼ ਸ਼ਾਕਰ ਨੇ ਨਸ਼ਾ ਮੁਕਤ ਰੈਲੀ ’ਚ ਸ਼ਾਮਿਲ ਹੋਣ ਲਈ ਪਠਾਨਕੋਟ ਜਾ ਰਹੇ ਸਾਬਕਾ ਕੈਬਨਿਟ ਮੰਤਰੀ ਸ. ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ‘ਆਪ’ ਵਰਕਰਾਂ ਵਲੋਂ ਭਾਜਪਾ ਆਗੂਆਂ ’ਤੇ ਕੀਤੇ ਜਾ ਰਹੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਨਸ਼ੇ ਨੂੰ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਨਾਲ ਨਾਕਾਮ ਰਹੀ ਹੈ ਅਤੇ ਹੁਣ ਬਦਨਾਮੀ ਤੋਂ ਬਚਣ ਲਈ ਹੋਰਨਾਂ ਪਾਰਟੀਆਂ ਦੇ ਆਗੂਆਂ ’ਤੇ ਹਮਲੇ ਕਰਵਾ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਅੰਦਰ ਨਸ਼ੇ ਦਾ ਅੱਜ ਵੀ ਬੋਲਬਾਲਾ ਹੈ। ਸ੍ਰੀ ਸ਼ਾਕਰ ਕਿਹਾ ਭਾਜਪਾ ਪਾਰਟੀ ਵਲੋਂ ਨਸ਼ੇ ਦੇ ਖ਼ਿਲਾਫ਼ ਕੱਢੀ ਜਾ ਰਹੀ ਰੈਲੀ ਤੋਂ ‘ਆਪ’ ਸਰਕਾਰ ਘਬਰਾ ਚੁੱਕੀ ਹੈ। ਉਨ੍ਹਾਂ ਕਿਹਾ ਪੰਜਾਬ ਅੰਦਰ ਨਸ਼ਾ ਕੇਵਲ ਭਾਜਪਾ ਪਾਰਟੀ ਦੀ ਸਰਕਾਰ ਹੀ ਖ਼ਤਮ ਕਰ ਸਕਦੀ ਹੈ। ਉਨ੍ਹਾਂ ਡੀ.ਜੀ.ਪੀ. ਪੰਜਾਬ ਪਾਸੋਂ ਮੰਗ ਕੀਤੀ ਕਿ ਰਵਨੀਤ ਬਿੱਟੂ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਸਕੂਲ ਆਫ਼ ਐਮੀਨੈਂਸ ’ਚ ‘ਸਵੱਛਤਾ ਹੀ ਸੇਵਾ’ ਸੰਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਅਗਲੀ ਖ਼ਬਰ ਮਜੀਠੀਆ ਨੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।