19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਡਾ. ਅਵਤਾਰ ਸਿੰਘ ਨੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡਾ. ਅਵਤਾਰ ਸਿੰਘ ਨੇ ਬਤੌਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਲੰਧਰ ਦਾ ਅਹੁਦਾ ਸੰਭਾਲ ਲਿਆ।

ਅਜੀਤ ਡੈਸਕ 19-09-2026
ਹੁਸ਼ਿਆਰਪੁਰ, 18 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡਾ. ਅਵਤਾਰ ਸਿੰਘ ਨੇ ਬਤੌਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਲੰਧਰ ਦਾ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਡਾ. ਅਵਤਾਰ ਸਿੰਘ ਨੇ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਲਗਾਤਾਰ 23 ਸਾਲ ਬਤੌਰ ਵੈਟਰਨਰੀ ਅਫ਼ਸਰ ਤੇ 4 ਸਾਲ ਬਤੌਰ ਸਹਾਇਕ ਡਾਇਰੈਕਟਰ (ਏ. ਐੱਚ.) ਵਜੋਂ ਸੇਵਾਵਾਂ ਨਿਭਾਈਆਂ। ਇਸ ਮੌਕੇ ਜਲੰਧਰ ਜ਼ਿਲ੍ਹੇ ਦੇ ਸਮੂਹ ਵੈਟਰਨਰੀ ਅਫ਼ਸਰਾਂ ਤੇ ਵੈਟਰਨਰੀ ਇੰਸਪੈਕਟਰਾਂ ਨੇ ਗੁਲਦਸਤਾ ਭੇਟ ਕਰਕੇ ਡਾ. ਅਵਤਾਰ ਸਿੰਘ ਦਾ ਨਿੱਘਾ ਸਵਾਗਤ ਕੀਤਾ। ਅਹੁਦਾ ਸੰਭਾਲਣ ਉਪਰੰਤ ਡਾ. ਅਵਤਾਰ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਪਸ਼ੂ ਪਾਲਕਾਂ ਨੂੰ ਭਰੋਸਾ ਦਿਵਾਇਆ ਕਿ ਵਿਭਾਗੀ ਕੰਮਕਾਜ ‘ਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ, ਡੀ. ਡੀ. ਡਾ. ਭੁਪਿੰਦਰ ਸਿੰਘ ਤੇ ਡੀ. ਡੀ. ਡਾ. ਜਸਵਿੰਦਰ ਸਿੰਘ, ਸਹਾਇਕ ਨਿਰਦੇਸ਼ਕ ਡਾ. ਕੁਲਵਿੰਦਰ ਸਿੰਘ ਤੇ ਡਾ. ਬਲਬੀਰ ਸਿੰਘ, ਐੱਸ. ਵੀ. ਡਾ. ਕੁਲਵਿੰਦਰ ਸਿੰਘ ਤੇ ਡਾ. ਜਸਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਆਹ ਪੁਰਬ ਸੰਬੰਧੀ ਸਿਵਲ ਹਸਪਤਾਲ ਦਸੂਹਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਸਮਾਗਮ ਅਗਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਨੇ ਵੱਖ-ਵੱਖ ਪਿੰਡਾਂ ’ਚ ਗੁਰਮਤਿ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।