20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਗਈ। ਥਾਣਾ ਮਾਹਿਲਪੁਰ ਪੁਲਿਸ ਨੇ ਮਾਮਲਾ ਦਰਜ ਕਰਕੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਅਜੀਤ ਡੈਸਕ 20-09-2026
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਗਈ। ਥਾਣਾ ਮਾਹਿਲਪੁਰ ਪੁਲਿਸ ਨੇ ਮਾਮਲਾ ਦਰਜ ਕਰਕੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਪਿੰਡ ਲਸਾੜਾ ਦੀ ਵਾਸੀ ਜੋਤੀ ਕੁਮਾਰੀ ਪਤਨੀ ਦੀਪਕ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਲੜਕਾ ਵੰਸ਼ ਆਪਣੀ ਮੋਟਰਸਾਈਕਲ ’ਦੇ ਪਿੰਡ ਤੋਂ ਮਾਹਿਲਪੁਰ ਨੂੰ ਜਾ ਰਿਹਾ ਸੀ। ਜਦੋਂ ਉਹ ਚੱਕ ਨਰਿਆਲ ਕੋਲ ਪਹੁੰਚਿਆ ਤਾਂ ਉਥੋਂ ਲੰਘ ਰਹੇ ਇਕ ਟਿੱਪਰ ਚਾਲਕ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ। ਜ਼ਖ਼ਮੀ ਹਾਲਤ ’ਚ ਵੰਸ਼ ਨੂੰ ਲੈ ਕੇ ਮਾਹਿਲਪੁਰ ਦੇ ਹਸਪਤਾਲ ਪਹੁੰਚੇ ਉਥੇ ਹਾਜ਼ਰ ਡਾਕਟਰਾਂ ਨੇ ਉਸ ਦੇ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਡਰਾਈਵਰ ਨਿਰਵੈਰ ਸਿੰਘ ਵਾਸੀ ਪਿੰਡ ਰਾਣਾ ਥਾਣਾ ਗੜ੍ਹਦੀਵਾਲਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਆਯੁਰਵੈਦਿਕ ਡਿਸਪੈਂਸਰੀ ਰੋੜ ਮਜਾਰਾ ਵਿਖੇ ਮੁਫ਼ਤ ਆਯੁਸ਼ ਕੈਂਪ ਲਗਾਇਆ ਅਗਲੀ ਖ਼ਬਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਅਜੇ ਕੌਸ਼ਲ ਸੇਠੂ ਵਲੋਂ ਮਾਧੋਪੁਰ ਪਹੁੰਚਣ ’ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।