21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਗੁਰਦੁਆਰਾ ਰਾਮਪੁਰ ਖੇੜਾ ਵਿਖੇ ਅੱਸੂ ਦਾ ਸਮਾਗਮ ਅੱਜ

ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਦਾ ਸਮਾਗਮ 20 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਵਲੋਂ ਜਦੋਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਸਨ, ਉਸ ਦਿਨ ਨੂੰ ਸਮਰਪਿਤ ਅੱਸੂ ਦਾ ਸਮਾਗਮ ਕਰਵਾਇਆ ਜਾਂਦਾ ਹੈ।

ਅਜੀਤ ਡੈਸਕ 20-09-2026
ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਦਾ ਸਮਾਗਮ 20 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਸੰਤ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਵਲੋਂ ਜਦੋਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਸਨ, ਉਸ ਦਿਨ ਨੂੰ ਸਮਰਪਿਤ ਅੱਸੂ ਦਾ ਸਮਾਗਮ ਕਰਵਾਇਆ ਜਾਂਦਾ ਹੈ। ਇਸ ਮੌਕੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 3 ਵਜੇ ਤੱਕ ਸਜਾਏ ਜਾ ਰਹੇ ਦੀਵਾਨ ‘ਚ ਕਥਾਕਾਰ ਅਮਰਜੀਤ ਸਿੰਘ ਚਿੱਟੀ, ਕੀਰਤਨੀਏ ਭਾਈ ਅਮਨਦੀਪ ਸਿੰਘ ਲੁਧਿਆਣਾ, ਭਾਈ ਇੰਦਰਜੀਤ ਸਿੰਘ ਸੁਹਾਣਾ, ਭਾਈ ਅਵਤਾਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਰਾਮਪੁਰ ਖੇੜਾ ਸਮੇਤ ਪੰਥ ਪ੍ਰਸਿੱਧ ਕੀਰਤਨੀਏ ਤੇ ਕਥਾਕਾਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਾਉਣਗੇ ।
ਪਿਛਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਹਲਕਾ ਸ਼ਾਮਚੁਰਾਸੀ ’ਚ ਹੋਵੇਗਾ ਸਵਾਗਤ-ਭਾਗੋਵਾਲੀਆ ਅਗਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਕੁਰਾਲਾ ਤੇ ਪੱਜੋਦਿੱਤਾ ’ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।