21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਕੀਰਤਨ ਦਰਬਾਰ

ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਖ਼ੁਸ਼ੀ ਵਿਚ ਮਹਾਨ ਕੀਰਤਨ ਦਰਬਾਰ ਸਮਾਗਮ ਸਜਾਇਆ, ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਉਂਕਾਰ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ, ਭਾਈ ਜਸਵੰਤ ਸਿੰਘ ਭੀਖੋਵਾਲ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਤੇ ਕੌਮ ਦੇ ਵਿਦਵਾਨ ਢਾਡੀ ਗਿਆਨੀ ਖੜਕ ਸਿੰਘ ਪਠਾਨਕੋਟ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਉਂਦਿਆਂ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਤੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਾਰੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਦੀਆਂ ਵਧਾਈਆਂ ਦਿੱਤੀਆਂ।

ਅਜੀਤ ਡੈਸਕ 20-09-2026
ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਖ਼ੁਸ਼ੀ ਵਿਚ ਮਹਾਨ ਕੀਰਤਨ ਦਰਬਾਰ ਸਮਾਗਮ ਸਜਾਇਆ, ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਉਂਕਾਰ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਭਾਈ ਮਨਜੀਤ ਸਿੰਘ ਦਸਮੇਸ਼ ਨਗਰ ਟਾਂਡਾ, ਭਾਈ ਜਸਵੰਤ ਸਿੰਘ ਭੀਖੋਵਾਲ, ਭਾਈ ਸੁਖਰਾਜ ਸਿੰਘ ਪ੍ਰੀਤਮਪੁਰਾ ਤੇ ਕੌਮ ਦੇ ਵਿਦਵਾਨ ਢਾਡੀ ਗਿਆਨੀ ਖੜਕ ਸਿੰਘ ਪਠਾਨਕੋਟ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਉਂਦਿਆਂ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਤੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਾਰੇ ਸੇਵਾਦਾਰਾਂ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ ਧੂਤ, ਡਾ. ਕਰਮਵੀਰ ਸਿੰਘ, ਮਾਸਟਰ ਪਿਆਰਾ ਸਿੰਘ, ਸਤਪਾਲ ਸਿੰਘ, ਕੈਪਟਨ ਬਲਜਿੰਦਰ ਸਿੰਘ, ਪ੍ਰੀਤਮ ਸਿੰਘ, ਬਹਾਦਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਸਤਿੰਦਰ ਸਿੰਘ, ਸਰਬਜੀਤ ਸਿੰਘ, ਪ੍ਰਭਦੀਪ ਸਿੰਘ, ਯੁਵਰਾਜ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਹਰਦੇਵ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਨਾਮਦੇਵ ਸਿੰਘ, ਡਾਕਟਰ ਪ੍ਰਭਜੋਤ ਸਿੰਘ, ਕੁਲਬੀਰ ਸਿੰਘ, ਜਸਵੀਰ ਸਿੰਘ, ਸੁਖਪਾਲ ਸਿੰਘ, ਹਰਪ੍ਰੀਤ ਸਿੰਘ, ਅੰਮ੍ਰਿਤ ਪਾਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਦਸੂਹਾ ਪਾਸਟਰ ਐਸੋਸੀਏਸ਼ਨ ਤੇ ਕ੍ਰਿਸਚੀਅਨ ਨੈਸ਼ਨਲ ਫ਼ਰੰਟ ਦੀ ਪਿੰਡ ਰੰਧਾਵਾ ਵਿਖੇ ਹੋਈ ਮੀਟਿੰਗ ਅਗਲੀ ਖ਼ਬਰ ਅੰਡਰ-14 ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਲਈ ਖਿਡਾਰੀਆਂ ਦਾ ਟਰਾਇਲ ਭਲਕੇ ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਨਮਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।