21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਐੱਸ. ਬੀ. ਬੀ. ਐੱਸ. ਯੂਨੀਵਰਸਿਟੀ ਵਿਖੇ ਆਈ. ਟੀ. ਕੰਪਨੀਆਂ ਵਲੋਂ 31 ਵਿਦਿਆਰਥੀਆਂ ਨੂੰ ਇੰਟਰਨਸ਼ਿਪ ਤੇ ਰੁਜ਼ਗਾਰ ਦੇ ਮੌਕੇ

ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖ਼ਿਆਲਾ ਵਿਖੇ ਬੀ. ਟੈਕ.

ਉਪ ਕੁਲਪਤੀ ਡਾ. ਪਲਵਿੰਦਰ ਸਿੰਘ 20-09-2026
ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖ਼ਿਆਲਾ ਵਿਖੇ ਬੀ. ਟੈਕ. ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਵੱਖ-ਵੱਖ ਨਾਮਵਰ ਆਈ. ਟੀ. ਕੰਪਨੀਆਂ ਵਲੋਂ ਇੰਟਰਨਸ਼ਿਪ-ਕਮ-ਕੈਂਪਸ ਪਲੇਸਮੈਂਟ ਡਰਾਈਵ ਕਰਵਾਈ। ਡਰਾਈਵ ’ਚ ਪ੍ਰਸਿੱਧ ਕੰਪਨੀਆਂ ਨੇ ਭਾਗ ਲਿਆ। ਇਸ ਪਲੇਸਮੈਂਟ ਡਰਾਈਵ ਦਾ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀਆਂ ਲੋੜਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਵਿਹਾਰਕ ਤਜਰਬੇ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ। ਕੰਪਨੀਆਂ ਵੱਲੋਂ ਚੁਣੇ ਗਏ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸਟਾਈਪੈਂਡ ਆਧਾਰਿਤ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇੰਟਰਨਸ਼ਿਪ ਦੌਰਾਨ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਇੰਟਰਨਸ਼ਿਪ ਉਪਰੰਤ ਨੌਕਰੀ ਦੇ ਮੌਕੇ ਵੀ ਮਿਲਣਗੇ। ਪਲੇਸਮੈਂਟ ਡਰਾਈਵ ਦੌਰਾਨ ਵੱਖ-ਵੱਖ ਕੰਪਨੀਆਂ ਵਲੋਂ 31 ਵਿਦਿਆਰਥੀਆਂ ਨੂੰ ਫਾਈਨਲ ਰਾਊਂਡ ਲਈ ਸ਼ਾਰਟ ਲਿਸਟ ਕੀਤਾ। ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪ੍ਰਸਿੱਧ ਆਈ. ਟੀ. ਕੰਪਨੀਆਂ ਵਿਚ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਭਵਿੱਖ ਵਿਚ ਰੁਜ਼ਗਾਰ ਦੇ ਮੌਕੇ ਹਾਸਿਲ ਕਰਨ ਲਈ ਇਕ ਮਹੱਤਵਪੂਰਨ ਪਲੇਟਫ਼ਾਰਮ ਪ੍ਰਾਪਤ ਹੋਇਆ। ਇਸ ਮੌਕੇ ਕੁਲਪਤੀ ਸੰਤ ਮਨਮੋਹਨ ਸਿੰਘ ਤੇ ਉਪ ਕੁਲਪਤੀ ਡਾ. ਪਲਵਿੰਦਰ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੰਬੰਧਿਤ ਵਿਭਾਗ ਦੇ ਅਧਿਕਾਰੀ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਪਿੰਡ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ-ਰਸੂਲਪੁਰ ਅਗਲੀ ਖ਼ਬਰ ਪੇਟ ਦੀਆਂ ਬਿਮਾਰੀਆਂ ਦੇ ਤੁਰੰਤ ਇਲਾਜ ਦੀ ਲੋੜ - ਡਾ. ਜਸਵੰਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।