23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸਮਾਗਮ ਕਰਵਾਇਆ

ਹਾਜੀਪੁਰ, 22 ਸਤੰਬਰ (ਜੋਗਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 20ਵਾਂ ਮਹਾਨ ਸੰਤ ਸੰਮੇਲਨ ਪਿੰਡ ਘਗਵਾਲ ਵਿਖੇ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ’ ਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਅਜੀਤ ਡੈਸਕ 23-09-2026
ਹਾਜੀਪੁਰ, 22 ਸਤੰਬਰ (ਜੋਗਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 20ਵਾਂ ਮਹਾਨ ਸੰਤ ਸੰਮੇਲਨ ਪਿੰਡ ਘਗਵਾਲ ਵਿਖੇ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ’ ਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਸਪਾਲ ਸਿੰਘ ਅੋਡਰਾ ਵਾਲਿਆਂ ਵਲੋਂ ਹਾਜ਼ਰੀ ਭਰੀ ਗਈ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ। ਇਸ ਮੌਕੇ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਦੇ ਪ੍ਰਧਾਨ ਗਗਨ ਕੁਮਾਰ, ਸੈਕਟਰੀ ਮੁਕੇਸ਼ ਕੁਮਾਰ, ਚੰਦਰ ਮੋਹਨ, ਭੁਪਿੰਦਰ ਸਿੰਘ, ਰਿੰਕੀ ਕੁਮਾਰ, ਲਖਵਿੰਦਰ ਸਿੰਘ, ਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਦਰਸ਼ਨ ਅਕਾਦਮੀ ਦਸੂਹਾ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ ਦੁਸਹਿਰੇ ਸੰਬੰਧੀ ਸ੍ਰੀ ਹਨੂੰਮਾਨ ਦੀ ਝੰਡਾ ਯਾਤਰਾ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।