23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਵਲੋਂ ਨਸ਼ਾ ਛਡਾਊ ਮੁੜ ਵਸੇਵਾ ਕੇਂਦਰ ਦਾ ਦੌਰਾ

ਹੁਸ਼ਿਆਰਪੁਰ, 22 ਸਤੰਬਰ (ਨਰਿੰਦਰ ਸਿੰਘ ਬੱਡਲਾ)-ਯੁੱਧ ਨਸ਼ਿਆਂ ਵਿਰੁੱਧ ਨੂੰ ਅੱਗੇ ਵਧਾਉਂਦਿਆਂ ਨਸ਼ਾ ਪੀੜਤਾਂ ਦੇ ਪੁਨਰਵਾਸ ਨੂੰ ਯਕੀਨੀ ਬਣਾਉਂਦਿਆਂ ਹੋਇਆ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਹੁਸ਼ਿਆਰਪੁਰ ਨਸ਼ਾ ਛਡਾਊ ਕੇਂਦਰ ਵਿਚ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਕਰਦਿਆਂ ਇਸੇ ਦਿਸ਼ਾ ’ਚ ਇਕ ਹੋਰ ਕਦਮ ਵਧਾਉਂਦਿਆਂ ਕੇਂਦਰ ਵਿਚ ਇਲੈਕਟ੍ਰੀਕਲ ਅਤੇ ਕੰਪਿਊਟਰ ਸੈਂਟਰ ਸ਼ੁਰੂ ਕੀਤੇ ਗਏ ਹਨ। ਇਸ ਸੰਬੰਧੀ ਡਿਪਟੀ ਮੈਡੀਕਲ ਕਮਿਸ਼ਨਰ ਡਾ.

ਅਜੀਤ ਡੈਸਕ 23-09-2026
ਹੁਸ਼ਿਆਰਪੁਰ, 22 ਸਤੰਬਰ (ਨਰਿੰਦਰ ਸਿੰਘ ਬੱਡਲਾ)-ਯੁੱਧ ਨਸ਼ਿਆਂ ਵਿਰੁੱਧ ਨੂੰ ਅੱਗੇ ਵਧਾਉਂਦਿਆਂ ਨਸ਼ਾ ਪੀੜਤਾਂ ਦੇ ਪੁਨਰਵਾਸ ਨੂੰ ਯਕੀਨੀ ਬਣਾਉਂਦਿਆਂ ਹੋਇਆ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਕਰਨ ਲਈ ਹੁਸ਼ਿਆਰਪੁਰ ਨਸ਼ਾ ਛਡਾਊ ਕੇਂਦਰ ਵਿਚ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਕਰਦਿਆਂ ਇਸੇ ਦਿਸ਼ਾ ’ਚ ਇਕ ਹੋਰ ਕਦਮ ਵਧਾਉਂਦਿਆਂ ਕੇਂਦਰ ਵਿਚ ਇਲੈਕਟ੍ਰੀਕਲ ਅਤੇ ਕੰਪਿਊਟਰ ਸੈਂਟਰ ਸ਼ੁਰੂ ਕੀਤੇ ਗਏ ਹਨ। ਇਸ ਸੰਬੰਧੀ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ’ਚੋਂ ਨੌਜਵਾਨ ਕੰਮ ਸਿੱਖ ਕੇ ਆਪਣੇ ਆਪ ’ਤੇ ਨਿਰਭਰ ਹੋਣ ਤਾਂ ਜੋ ਆਪਣਾ ਵਧੀਆ ਤਰੀਕੇ ਨਾਲ ਕੰਮ ਕਰ ਸਕਣ ਤੇ ਵਧੀਆ ਜ਼ਿੰਦਗੀ ਜਿਊਣ ਤਾਂ ਜੋ ਉਨ੍ਹਾਂ ਨੂੰ ਮੁੜ ਕੇਂਦਰ ਵਿਚ ਨਾ ਆਉਣਾ ਪਵੇ। ਇਸ ਮੌਕੇ ਡਾ. ਜਸਲੀਨ ਕੌਰ, ਮੈਨੇਜਰ ਨਿਸ਼ਾ, ਸੰਦੀਪ ਕੁਮਾਰੀ, ਪਰਮਿੰਦਰ ਕੌਰ, ਅਮਨਦੀਪ ਕੌਰ, ਪ੍ਰਸ਼ਾਂਤ ਕੁਮਾਰ, ਹਰਰੂਪ ਸ਼ਰਮਾ ਤੇ ਗੁਰਵਿੰਦਰ ਸ਼ਾਨੇ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਸੈਂਟਰ ’ਚ ਕੰਪਿਊਟਰ ਲੈਬ ਤੇ ਇਲੈਕਟ੍ਰੀਕਲ ਦਾ ਵਰਕਸ਼ਾਪ ਤੋਂ ਇਲਾਵਾ ਵਾਲੀਬਾਲ ਗਰਾਊਂਡ ਵੀ ਬਣਵਾਈ ਗਈ ਹੈ ਤਾਂ ਜੋ ਮਰੀਜ਼ਾਂ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਚ ਮਰੀਜ਼ਾ ਲਈ ਜਿੰਮ, ਖੇਡਣ ਲਈ ਵਧੀਆ ਮੈਦਾਨ, ਲਾਇਬ੍ਰੇਰੀ, ਪੂਜਾ ਰੂਮ, ਸੰਗੀਤ ਲਈ ਵਧੀਆ ਕਮਰਾ ਤਿਆਰ ਕੀਤਾ ਗਿਆ ਹੈ।
ਪਿਛਲੀ ਖ਼ਬਰ ਖ਼ਾਲਸਾ ਕਾਲਜ ’ਚ ‘ਨੈਤਿਕ ਕਦਰਾਂ ਕੀਮਤਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹੇ ’ਚ ਮਰਦਮਸ਼ੁਮਾਰੀ ਲਈ ਦੂਜੇ ਪੜਾਅ ਤਹਿਤ ਪਹਿਲੇ ਬੈਚ ਦੀ ਸਿਖਲਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।