ਸਪਰਿੰਗਡੇਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਲੈਵਲ ਅਤੇ ਡਿਸਟ੍ਰਿਕ ਲੈਵਲ ਅਥਲੈਟਿਕਸ ਮੀਟ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨਲ ਲੈਵਲ ਅਤੇ ਡਿਸਟ੍ਰਿਕ ਲੈਵਲ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ੋਨਲ ਲੈਵਲ ਅਤੇ ਡਿਸਟ੍ਰਿਕ ਲੈਵਲ ਅਥਲੈਟਿਕਸ ਮੀਟ ਵਿਚ ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਦੇ 13 ਵਿਦਿਆਰਥੀਆਂ ਨੇ ਪਹਿਲਾ ਸਥਾਨ, 5 ਵਿਦਿਆਰਥੀਆਂ ਨੇ ਦੂਸਰਾ ਸਥਾਨ ਅਤੇ 11 ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਮੁਕੇਰੀਆਂ, 23 ਸਤੰਬਰ (ਰਾਮਗੜ੍ਹੀਆ)- ਸਪਰਿੰਗਡੇਲਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨਲ ਲੈਵਲ ਅਤੇ ਡਿਸਟ੍ਰਿਕ ਲੈਵਲ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ੋਨਲ ਲੈਵਲ ਅਤੇ ਡਿਸਟ੍ਰਿਕ ਲੈਵਲ ਅਥਲੈਟਿਕਸ ਮੀਟ ਵਿਚ ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਦੇ 13 ਵਿਦਿਆਰਥੀਆਂ ਨੇ ਪਹਿਲਾ ਸਥਾਨ, 5 ਵਿਦਿਆਰਥੀਆਂ ਨੇ ਦੂਸਰਾ ਸਥਾਨ ਅਤੇ 11 ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਵਿਦਿਆਰਥੀਆਂ ਵਿਚੋਂ ਰੋਹਿਨ ਮਿਨਹਾਸ ਜਿਸ ਨੇ ਅੰਡਰ17 ਲੰਬੀ ਛਾਲ ਵਿਚ ਭਾਗ ਲਿਆ ਅਤੇ ਡਿਸਟ੍ਰਿਕ ਲੈਵਲ ’ਤੇ ਪਹਿਲਾ ਸਥਾਨ ਹਾਸਲ ਕੀਤਾ, ਕਰਨ ਅੰਡਰ14 ਲੰਬੀ ਛਾਲ ਵਿਚ ਦੂਸਰੇ ਸਥਾਨ ਅਤੇ ਅੰਡਰ -14 ਰੀਲੇਅ ਵਿਚ ਪਹਿਲੇ ਸਥਾਨ ’ਤੇ ਰਿਹਾ, ਮੰਨਤ ਠਾਕੁਰ ਅੰਡਰ -19 ਲੰਬੀ ਛਾਲ ਵਿਚ ਦੂਸਰੇ ਸਥਾਨ ’ਤੇ ਰਹੀ। ਇਨ੍ਹਾਂ ਤਿੰਨ ਵਿਦਿਆਰਥੀਆਂ ਨੇ ਸਟੇਟ ਲੈਵਲ ’ਤੇ ਪਹੁੰਚ ਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ।