ਰਜਵੰਤ ਕੌਰ ਧਾਮੀ ਮਹਿਲਾ ਵਿੰਗ ਹਲਕਾ ਸ਼ਾਮਚੁਰਾਸੀ ਦੀ ਕੋਆਰਡੀਨੇਟਰ ਨਿਯੁਕਤ
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਰਜਵੰਤ ਕੌਰ ਧਾਮੀ ਨੂੰ ਹਲਕਾ ਸ਼ਾਮਚੁਰਾਸੀ ਦੀ ਮਹਿਲਾ ਵਿੰਗ ਦੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਆਪਣੀ ਨਿਯੁਕਤੀ ‘ਤੇ ਰਜਵੰਤ ਕੌਰ ਧਾਮੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।
ਅਜੀਤ ਡੈਸਕ
24-09-2026