24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਧਾਇਕ ਗਿੱਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਗੜ੍ਹਦੀਵਾਲਾ, 23 ਸਤੰਬਰ (ਚੱਗਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ‘ਸਰਕਾਰ ਲੋਕਾਂ ਦੇ ਦੁਆਰ’ ਮੁਹਿੰਮ ਤਹਿਤ ਅੱਜ ਤਹਿਸੀਲ ਕੰਪਲੈਕਸ ਗੜ੍ਹਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਵਿਸ਼ੇਸ਼ ਦਰਬਾਰ ਲਗਾਇਆ ਗਿਆ। ਜਿਸ ਦੌਰਾਨ ਉਨ੍ਹਾਂ ਮਾਲ ਮਹਿਕਮੇ ਅਤੇ ਤਹਿਸੀਲ ਦੇ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ।

ਅਜੀਤ ਡੈਸਕ 24-09-2026
ਗੜ੍ਹਦੀਵਾਲਾ, 23 ਸਤੰਬਰ (ਚੱਗਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ‘ਸਰਕਾਰ ਲੋਕਾਂ ਦੇ ਦੁਆਰ’ ਮੁਹਿੰਮ ਤਹਿਤ ਅੱਜ ਤਹਿਸੀਲ ਕੰਪਲੈਕਸ ਗੜ੍ਹਦੀਵਾਲਾ ਵਿਖੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਵਿਸ਼ੇਸ਼ ਦਰਬਾਰ ਲਗਾਇਆ ਗਿਆ। ਜਿਸ ਦੌਰਾਨ ਉਨ੍ਹਾਂ ਮਾਲ ਮਹਿਕਮੇ ਅਤੇ ਤਹਿਸੀਲ ਦੇ ਨਾਲ ਸਬੰਧਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਆਈਆਂ ਲਗਭਗ 30 ਸ਼ਿਕਾਇਤਾਂ ਵਿਚੋਂ 20 ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜਸਵੀਰ ਸਿੰਘ ਰਾਜਾ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਹਿਲ ਦਿੱਤੀ ਗਈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਨ ਬਿਨ ਪੂਰਾ ਕੀਤਾ ਗਿਆ। ਇਸ ਮੌਕੇ ਨਾਇਕ ਤਹਿਸੀਲਦਾਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਝਾਵਰ ਬਲਾਕ ਸੰਮਤੀ ਚੇਅਰਮੈਨ, ਨਗਰ ਕੌਂਸਲ ਪ੍ਰਧਾਨ ਗੜ੍ਹਦੀਵਾਲਾ ਦਿਸ਼ਾਂਤ ਬਹਿਲ, ਐਮ.ਸੀ. ਸ਼ੈਂਕੀ ਕਲਿਆਣ, ਐਮ.ਸੀ. ਸੋਨੀਆ ਕੌਂਡਲ, ਐਮ.ਸੀ. ਮੋਨੀਕਾ ਉੱਪਲ, ਕੁਲਦੀਪ ਸਿੰਘ ਮਿੰਟੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਭਜਨ ਸਿੰਘ ਢੱਟ, ਅੰਕੁਸ਼ ਪੰਡਿਤ, ਐਡਵੋਕੇਟ ਅਰੁਣ ਭਾਰਗਵ, ਰਾਜੂ ਗੁਪਤਾ, ਵਿਵੇਕ ਗੁਪਤਾ, ਅਵਤਾਰ ਸਿੰਘ ਜੇ.ਈ., ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਜਤਿੰਦਰ ਕੁਮਾਰ ਅਰੋੜਾ, ਹੈਲਥ ਡਿਪਾਰਟਮੈਂਟ ਦੇ ਐਸ.ਐਮ.ਓ. ਭੂੰਗਾ ਡਾਕਟਰ ਸੁਦੇਸ਼ ਕੁਮਾਰ ਰਾਜਨ, ਗੁਰਿੰਦਰਜੀਤ ਸਿੰਘ, ਸਰਤਾਜ ਸਿੰਘ, ਮਨਜਿੰਦਰ ਸਿੰਘ, ਗੁਰਿੰਦਰਪਾਲ ਸਿੰਘ, ਪ੍ਰਿੰ: ਜਗਜੀਤ ਸਿੰਘ, ਲੈਕਚਰ ਬਲਕਾਰ ਸਿੰਘ, ਹਰਪ੍ਰੀਤ ਸਿੰਘ ਗੜ੍ਹਦੀਵਾਲਾ, ਕੋਚ ਹਰਵਿੰਦਰ ਸਿੰਘ, ਅਥਲੈਟਿਕ ਕੋਚ ਕੁਲਵੰਤ ਸਿੰਘ, ਸੰਦੀਪ ਸਿੰਘ ਢੱਟ, ਨਗਰ ਕੌਂਸਲ ਗੜ੍ਹਦੀਵਾਲਾ ਤੋਂ ਰੁਪਿੰਦਰ ਸਿੰਘ, ਲਖਬੀਰ ਸਿੰਘ ਲੱਕੀ, ਮਨਿੰਦਰ ਸਿੰਘ ਵਿਰਦੀ, ਬੰਟੀ ਉੱਪਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਿਨ ਸਮੇਂ ਚੱਲ ਰਹੇ ਟਿੱਪਰਾਂ ਨੂੰ ਰੋਕਣ ਲਈ ਪੈਦਲ ਮਾਰਚ ਤੇ ਧਰਨਾ 5 ਨੂੰ ਅਗਲੀ ਖ਼ਬਰ ਅਲਜ਼ਾਈਮਰ ਰੋਗ ਦੀ ਸਮੇਂ ਸਿਰ ਪਹਿਚਾਣ ਜ਼ਰੂਰੀ - ਡਾ. ਮਹਾਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।