26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਕਾਲ ਸਹਾਇ ਵੈਲਫੇਅਰ ਸੁਸਾਇਟੀ ਖੁਣ-ਖੁਣ ਕਲਾ ਦੀ ਮੀਟਿੰਗ

ਦਸੂਹਾ, 25 ਸਤੰਬਰ (ਭੁੱਲਰ)-ਅਕਾਲ ਸਹਾਇ ਵੈਲਫੇਅਰ ਸੁਸਾਇਟੀ ਖੁਣ-ਖੁਣ ਕਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ’ਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਜੋ ਮਿਤੀ 28 ਸਤੰਬਰ ਤੋਂ 4 ਅਕਤੂਬਰ 2026 ਤੱਕ ਕਰਵਾਈ ਜਾ ਰਹੀ ਹੈ, ਦੇ ਸੰਬੰਧ ਵਿਚ ਵਿਚਾਰ ਵਟਾਂਦਰਾ ਹੋਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਅਜੀਤ ਡੈਸਕ 26-09-2026
ਦਸੂਹਾ, 25 ਸਤੰਬਰ (ਭੁੱਲਰ)-ਅਕਾਲ ਸਹਾਇ ਵੈਲਫੇਅਰ ਸੁਸਾਇਟੀ ਖੁਣ-ਖੁਣ ਕਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ ’ਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਜੋ ਮਿਤੀ 28 ਸਤੰਬਰ ਤੋਂ 4 ਅਕਤੂਬਰ 2026 ਤੱਕ ਕਰਵਾਈ ਜਾ ਰਹੀ ਹੈ, ਦੇ ਸੰਬੰਧ ਵਿਚ ਵਿਚਾਰ ਵਟਾਂਦਰਾ ਹੋਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਦੱਸਿਆ ਕਿ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 28 ਸਤੰਬਰ ਨੂੰ ਯਾਤਰਾ ਪਿੰਡ ਖੁਣ-ਖੁਣ ਕਲਾਂ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗੀ ਜੋ ਵੱਖ-ਵੱਖ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਸ੍ਰੀ ਹੇਮਕੁੰਟ ਸਾਹਿਬ ਨਤਮਸਤਕ ਹੋਣ ਉਪਰੰਤ ਵਾਪਸ 4 ਅਕਤੂਬਰ ਨੂੰ ਪਰਤੇਗੀ। ਇਸ ਮੌਕੇ ਵੱਖ-ਵੱਖ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਮੌਕੇ ਜੁਗਿੰਦਰ ਸਿੰਘ, ਗੁਰਨਾਮ ਸਿੰਘ ਜਲੰਧਰ ਕੈਂਟ, ਰਿੱਕੀ ਸੈਣੀ, ਜੈਪੀ ਸੈਣੀ, ਕਰਣਵੀਰ ਸਿੰਘ ਗੋਲੂ, ਲਖਵੀਰ ਸਿੰਘ ਲੱਕੀ, ਰਣਵੀਰ ਸਿੰਘ, ਬੀਬੀ ਅਮਨਦੀਪ ਕੌਰ, ਜਸਲੀਨ ਕੌਰ, ਰਾਜਵੀਰ ਕੌਰ, ਬੀਬੀ ਰਣਜੀਤ ਕੌਰ ਸ਼ਾਮਿਲ ਸਨ।
ਪਿਛਲੀ ਖ਼ਬਰ ਜਨਗਣਨਾ ’ਚ ਓ. ਬੀ. ਸੀ. ਵਰਗ ਲਈ ਵੱਖਰੀ ਕੈਟਾਗਰੀ ਬਣਾਉਣ ਸੰਬੰਧੀ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਬੇਰਸ਼ਾ ਦੀ ਪੰਚਾਇਤ ਨੂੰ 20 ਲੱਖ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।