26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਹੁਸ਼ਿਆਰਪੁਰ, 25 ਸਤੰਬਰ (ਹਰਪ੍ਰੀਤ ਕੌਰ)-ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਕੁਲਵੰਤ ਸਿੰਘ ਸੈਣੀ ਨੇ ਨਿਗਮ ਦਫ਼ਤਰ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਸੇਵਾ ਮੁਕਤ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ।

ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਅਹੁਦਦੇਦਾਰ ਮਹੀਨਾਵਾਰ ਮੀਟਿੰਗ ਦੌਰਾਨ। ਤਸਵੀਰ : ਹਰਪ੍ਰੀਤ ਕੌਰ 26-09-2026
ਹੁਸ਼ਿਆਰਪੁਰ, 25 ਸਤੰਬਰ (ਹਰਪ੍ਰੀਤ ਕੌਰ)-ਸੇਵਾ ਮੁਕਤ ਨਗਰ ਨਿਗਮ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਕੁਲਵੰਤ ਸਿੰਘ ਸੈਣੀ ਨੇ ਨਿਗਮ ਦਫ਼ਤਰ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਸੇਵਾ ਮੁਕਤ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜਿਹੜੇ ਵਧੇ ਹੋਏ ਪੈਸੇ ਅਪ੍ਰੈਲ ਮਹੀਨੇ ਵਿਚ ਮਿਲਣੇ ਸਨ, ਉਹ 6 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲ ਰਹੇ। ਇਸ ਮੁੱਦੇ ’ਤੇ ਨਿਗਮ ਦੇ ਅਧਿਕਾਰੀਆਂ ਵਲੋਂ ਚੁੱਪੀ ਸਾਧੀ ਹੋਈ ਹੈ। ਇਸ ਸੰਬੰਧੀ 14 ਸਤੰਬਰ ਨੂੰ ਇਕ ਮੰਗ-ਪੱਤਰ ਕਮਿਸ਼ਨਰ ਤੇ ਮੇਅਰ ਨੂੰ ਦਿੱਤਾ ਗਿਆ ਸੀ ਪਰ ਅਜੇ ਤੱਕ ਕੋਈ ਹੱਲ ਨਹੀ ਹੋਇਆ। ਉਨ੍ਹਾਂ ਕਿਹਾ ਕਿ ਜੇਕਰ 30 ਸਤੰਬਰ ਤੱਕ ਕੋਈ ਹੱਲ ਨੇ ਹੋਇਆ ਤਾਂ ਸੇਵਾਮੁਕਤ ਕਰਮਚਾਰੀਆਂ ਵਲੋ ਕੋਈ ਵੀ ਐਜਿਟੇਸ਼ਣ ਕੀਤੀ ਜਾ ਸਕਦੀ ਹੈ ਜਿਸ ਦੀ ਜ਼ਿੰਮੇਵਾਰੀ ਲੋਕਲ ਪ੍ਰਸ਼ਾਸਨ ਦੀ ਹੋਵੋਗੀ। ਮੀਟਿੰਗ ’ਚ ਜੋਗਿੰਦਰ ਪਾਲ ਅਦੀਆ ਅਸ਼ਵਨੀ ਸ਼ਰਮਾ, ਸੰਜੀਵ ਥਾਪਰ ਵਲੋਂ ਆਪਣੇ ਆਪਣੇ ਵਿਚਾਰ ਰੱਖੇ ਗਏ। ਨਰੇਸ਼ ਕੁਮਾਰ ਡਰਾਇਵਰ, ਸੁਰਜੀਤ ਬਹਿਲ, ਦਸ਼ਰਤ ਲਾਲ, ਸੁਰਿੰਦਰ ਕੁਮਾਰ, ਅਸ਼ੋਕ ਕੁਮਾਰ, ਰਾਮ ਕੁਮਾਰ, ਬੋਧ ਰਾਜ, ਨਰੇਸ਼ ਕੁਮਾਰ ਟੈਕਨੀਸ਼ੀਅਨ, ਹਰੀਸ਼ ਕੁਮਾਰ ਜੇ. ਈ., ਸੁਰਜੀਤ ਕੁਮਾਰ ਜੇ. ਈ., ਅਸ਼ਵਨੀ ਕੁਮਾਰ ਜੇ. ਈ., ਰਮੇਸ਼ ਕੁਮਾਰ ਫਾਈਰਮੈਨ, ਮੋਹਨ ਸਿੰਘ ਟੈਕਨੀਸ਼ੀਅਨ, ਅਵਤਾਰ ਸਿੰਘ ਫਾਈਰ ਅਫਸਰ, ਵਿਨੋਦ ਕੁਮਾਰ ਸਬ ਫਾਇਰ ਅਫਸਰ ਤੇ ਜਸਵੰਤ ਸਿੰਘ ਫਾਇਰ ਉਚੇਚੇ ਤੌਰ ’ਤੇ ਪਹੁੰਚੇ।
ਪਿਛਲੀ ਖ਼ਬਰ ਰਾਮਗੜ੍ਹ ਸੀਕਰੀ ਵਿਖੇ ਆਯੁਸ਼ ਕੈਂਪ ਦਾ ਆਯੋਜਨ ਅਗਲੀ ਖ਼ਬਰ ‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਤਹਿਤ ਓਇਸ਼ੀ ਮੰਡਲ ਨੇ ਪਿੱਪਲਾਂਵਾਲਾ ’ਚ ਘਰਾਂ ਦੀ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।