ਤਲਵਾੜਾ, 25 ਸਤੰਬਰ (ਨਿ. ਪ. ਪ.)-ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਸਰਕਾਰੀ ਹਸਪਤਾਲ ਕਾਮਾਹੀ ਦੇਵੀ ’ਚ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਰਿਵਾਰਾਂ ਦੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤਾਂ ਵਾਲੇ ਬੀਮਾ ਕਾਰਡ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਹਰ ਇਕ ਪਰਿਵਾਰ ਲਈ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਵਿਧਾਇਕ ਘੁੰਮਣ ਨੇ ਸਿਹਤ ਬੀਮਾ ਯੋਜਨਾ ਦੇ ਕਾਰਡ ਸੌਂਪਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਭਰ ਵਿਚ ਪਰਿਵਾਰਾਂ ਨੂੰ ਪ੍ਰਮੁੱਖ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ ਲੈਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਪੰਜਾਬ ਦੇ ਲੋਕਾਂ ਲਈ ਸਿਹਤ ਸੁਰੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਵੱਡੇ ਕਦਮ ਚੁੱਕੇ ਗਏ ਹਨ। ਵਿਧਾਇਕ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਡਾ. ਸਵਿਤਾ ਰਾਣਾ, ਜਰਨੈਲ ਬੰਟੀ ਬਲਾਕ ਚੇਅਰਮੈਨ ਬਲਾਕ ਸੰਮਤੀ, ਗੌਤਮ ਕੁਮਾਰ ਸੰਮਤੀ ਮੈਂਬਰ, ਸਰਪੰਚ ਸਰਜੀਵਨ, ਰਵਿੰਦਰ ਮਹਿਤਾ, ਸੁਨੀਤਾ ਮਹਿਤਾ, ਵਿਕਰਮ ਵਿਕੀ ਸਰਪੰਚ ਆਦਿ ਹਾਜ਼ਰ ਸਨ।