30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਤੀਜੀ ਵਾਰ ਸੈਨੇਟ ਜਿੱਤਣ ’ਤੇ ਸੰਦੀਪ ਸੀਕਰੀ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਵਧਾਈ

ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਵਿਚ ਤੀਜੀ ਵਾਰ ਜਿੱਤ ਹਾਸਿਲ ਕਰਨ ਵਾਲੇ ਸੰਦੀਪ ਸਿੰਘ ਸੀਕਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸੰਦੀਪ ਸਿੰਘ ਸੀਕਰੀ ਨੂੰ ਲਗਾਤਾਰ ਤੀਜੀ ਵਾਰ ਸੈਨੇਟ ਚੋਣ ਜਿੱਤਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਅਜੀਤ ਡੈਸਕ 29-09-2026
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਵਿਚ ਤੀਜੀ ਵਾਰ ਜਿੱਤ ਹਾਸਿਲ ਕਰਨ ਵਾਲੇ ਸੰਦੀਪ ਸਿੰਘ ਸੀਕਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸੰਦੀਪ ਸਿੰਘ ਸੀਕਰੀ ਨੂੰ ਲਗਾਤਾਰ ਤੀਜੀ ਵਾਰ ਸੈਨੇਟ ਚੋਣ ਜਿੱਤਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿੱਦਿਅਕ ਵਿਰਾਸਤ ਨਾਲ ਜੁੜੀ ਮਹੱਤਵਪੂਰਨ ਸੰਸਥਾ ਹੈ ਅਤੇ ਇਸ ਦੀ ਸੈਨੇਟ ਵਿਚ ਯੂਨੀਵਰਸਿਟੀ ਨਾਲ ਸੰਬੰਧਿਤ ਮਸਲਿਆਂ ਦੀ ਮਜ਼ਬੂਤੀ ਨਾਲ ਨੁਮਾਇੰਦਗੀ ਕਰਨਾ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਸੀਕਰੀ ਵਲੋਂ ਤੀਜੀ ਵਾਰ ਚੋਣ ਜਿੱਤਣਾ ਉਨ੍ਹਾਂ ’ਤੇ ਵੋਟਰਾਂ ਵਲੋਂ ਪ੍ਰਗਟਾਏ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੀਕਰੀ ਆਉਣ ਵਾਲੇ ਸਮੇਂ ਵਿਚ ਵੀ ਯੂਨੀਵਰਸਿਟੀ ਦੇ ਹਿਤਾਂ ਨਾਲ ਜੁੜੇ ਮਸਲਿਆਂ ਨੂੰ ਸੈਨੇਟ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਸੰਦੀਪ ਸਿੰਘ ਸੀਕਰੀ ਲਈ ਇਕ ਮਹੱਤਵਪੂਰਨ ਜ਼ਿੰਮੇਵਾਰੀ ਹੈ। ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਸੁਖਬੀਰ ਸਿੰਘ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੰਤ ਬਾਬਾ ਮੋਹਣ ਦਾਸ ਦੀ ਯਾਦ ’ਚ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।