29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਾਡਰਨ ਗਰੁੱਪ ਆਫ਼ ਕਾਲਜਿਜ਼ ਵਿਖੇ ਬੂਟੇ ਲਗਾਉਣ ਦਾ ਆਗਾਜ਼

ਭੰਗਾਲਾ, 28 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ (ਮੁਕੇਰੀਆਂ) ਦੇ ਐਨ. ਐਸ.

ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀ। ਤਸਵੀਰ : ਬਲਵਿੰਦਰਜੀਤ ਸਿੰਘ ਸੈਣੀ 29-09-2026
ਭੰਗਾਲਾ, 28 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮਾਡਰਨ ਗਰੁੱਪ ਆਫ਼ ਕਾਲਜਿਜ਼ (ਮੁਕੇਰੀਆਂ) ਦੇ ਐਨ. ਐਸ. ਐਸ. ਵਿੰਗ ਵਲੋਂ ਸਮਾਜਿਕ ਤੇ ਵਾਤਾਵਰਨ ਪੱਖੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਕ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ। ਇਹ ਮੁਹਿੰਮ ਕਾਲਜ ਦੇ ਐਨ. ਐਸ. ਐਸ. ਵਿੰਗ ਵਲੋਂ ਗੋਦ ਲਏ ਪਿੰਡ ‘ਛੰਨੀ ਨੰਦ ਸਿੰਘ’ ਤੇ ਨੇੜਲੇ ਪਿੰਡ ’ਕੋਟਲੀ ਖ਼ਾਸ’ ਵਿਖੇ ਸਫਲਤਾਪੂਰਵਕ ਚਲਾਈ ਗਈ, ਜਿਸ ਦਾ ਮੁੱਖ ਮਨੋਰਥ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਹ ਪੂਰੀ ਮੁਹਿੰਮ ਸੰਸਥਾ ਦੇ ਚੇਅਰਮੈਨ ਸਰਦਾਰ ਸੁਰਜੀਤ ਸਿੰਘ ਦੇ ਯੋਗ ਦਿਸ਼ਾ-ਨਿਰਦੇਸ਼ਾਂ ਤੇ ਰਹਿਨੁਮਾਈ ਹੇਠ ਉਲੀਕੀ ਗਈ। ਇਸ ਦੌਰਾਨ ਜਿਥੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ, ਉਥੇ ਹੀ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਸਥਾਨਕ ਕਿਸਾਨਾਂ ਨੂੰ ਬੂਟੇ ਵੀ ਵੰਡੇ ਗਏ, ਤਾਂ ਜੋ ਉਹ ਆਪਣੇ ਖੇਤਾਂ ਅਤੇ ਘਰਾਂ ਵਿਚ ਇਨ੍ਹਾਂ ਦੀ ਸੰਭਾਲ ਕਰ ਸਕਣ। ਇਸ ਵਿਸ਼ੇਸ਼ ਮੁਹਿੰਮ ਨੂੰ ਸਫਲ ਬਣਾਉਣ ਵਿਚ ਕਾਲਜ ਦੇ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਸੁਖਜਿੰਦਰ ਸਿੰਘ, ਪਰਵਿੰਦਰ ਸਿੰਘ ਤੇ ਡਾ. ਕਮਲ ਕਿਸ਼ੋਰ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀ ਦੇਖ-ਰੇਖ ਹੇਠ ਕਾਲਜ ਦੇ ਐਨ. ਐਸ. ਐਸ. ਵਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਇਸ ਡਰਾਈਵ ਵਿਚ ਹਿੱਸਾ ਲਿਆ ਅਤੇ ਪਿੰਡ ਵਾਸੀਆਂ ਨੂੰ ਕੁਦਰਤ ਦੀ ਰੱਖਿਆ ਦਾ ਸੁਨੇਹਾ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਤੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣਾ ਤੇ ਉਨ੍ਹਾਂ ਨੂੰ ਪਾਲ ਕੇ ਵੱਡਾ ਕਰਨਾ ਹੀ ਸਾਡੀ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕਦਾ ਹੈ। ਇਸ ਮੁਹਿੰਮ ਦੇ ਅੰਤ ’ਚ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਕਿਸਾਨਾਂ ਨੇ ਕਾਲਜ ਪ੍ਰਸ਼ਾਸਨ ਅਤੇ ਐਨ. ਐਸ. ਐਸ. ਵਿੰਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਫਾਰਮਾਸਿਸਟ ਡੇਅ ’ਤੇ ਸੇਂਟ ਸੋਲਜਰ ਕੋ-ਐਡ ਕਾਲਜ ਵਲੋਂ ਮੁਫ਼ਤ ਫਿਜ਼ਿਓਥੈਰੇਪੀ ਕੈਂਪ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵੁਸ਼ੁ ਅੰਡਰ-19 ਨੈਣੋਵਾਲ ਵੈਦ ਵਿਖੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।