29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਮਹੰਤ ਰਾਮਾ ਧੀਨ ਦਾਸ ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰੀ ਖੇਡ ਮੁਕਾਬਲੇ ਤੇ ਹੁਸ਼ਿਆਰਪੁਰ ਵਿਭਾਗ ਵਲੋਂ ਕਰਵਾਏ ਕੰਪਿਊਟਰ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਦਸਵੀਂ ਜਮਾਤ ਦੀ ਵਿਦਿਆਰਥਣ ਅੰਸ਼ਿਕਾ ਪੁੱਤਰੀ ਸੋਨੂੰ ਕੁਮਾਰ ਨੇ ਸਿਲਵਰ ਸਿਟੀ, ਨਾਭਾ ਵਿਖੇ ਕਰਵਾਈ ਸੂਬਾ ਪੱਧਰੀ ਖੇਡ ਪ੍ਰਤੀਯੋਗਤਾ ਵਿਚ ਭਾਗ ਲੈਂਦਿਆਂ ਹੈਮਰ ਥਰੋ ਤੇ ਡਿਸਕਸ ਥਰੋ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 29-09-2026
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਮਹੰਤ ਰਾਮਾ ਧੀਨ ਦਾਸ ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰੀ ਖੇਡ ਮੁਕਾਬਲੇ ਤੇ ਹੁਸ਼ਿਆਰਪੁਰ ਵਿਭਾਗ ਵਲੋਂ ਕਰਵਾਏ ਕੰਪਿਊਟਰ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਦਸਵੀਂ ਜਮਾਤ ਦੀ ਵਿਦਿਆਰਥਣ ਅੰਸ਼ਿਕਾ ਪੁੱਤਰੀ ਸੋਨੂੰ ਕੁਮਾਰ ਨੇ ਸਿਲਵਰ ਸਿਟੀ, ਨਾਭਾ ਵਿਖੇ ਕਰਵਾਈ ਸੂਬਾ ਪੱਧਰੀ ਖੇਡ ਪ੍ਰਤੀਯੋਗਤਾ ਵਿਚ ਭਾਗ ਲੈਂਦਿਆਂ ਹੈਮਰ ਥਰੋ ਤੇ ਡਿਸਕਸ ਥਰੋ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਿਲ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿਭਾਗ ਵਲੋਂ ਸਰਵਹਿੱਤਕਾਰੀ ਵਿੱਦਿਆ ਮੰਦਰ ਤਲਵਾੜਾ ਵਿਖੇ ਕਰਵਾਏ ਕੰਪਿਊਟਰ ਮੇਲੇ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਦੀਆਂ ਵਿਦਿਆਰਥਣਾਂ ਰੂੰਜਨ, ਵੈਸ਼ਾਲੀ ਤੇ ਰਾਇਨਾ ਨੇ ਬਾਲ ਵਰਗ ਦੇ ਕੰਪਿਊਟਰ ਕੁਇਜ਼ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣਾਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੇ ਇੰਚਾਰਜ ਭਾਨੂ ਪ੍ਰਤਾਪ ਸਿੰਘ ਨੇ ਸਾਰੀਆਂ ਜੇਤੂ ਵਿਦਿਆਰਥਣਾਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਤੇ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਤਰਾਂ ਵਿਚ ਹਾਸਿਲ ਕੀਤੀਆਂ ਅਜਿਹੀਆਂ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਪਰਿਵਾਰ ਵਲੋਂ ਵੀ ਵਿਦਿਆਰਥਣਾਂ ਦੀ ਇਸ ਸਫਲਤਾ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਤੇ ਪ੍ਰਤਿਭਾ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸੈਨੇਟ ਚੋਣਾਂ ’ਚ ਤੀਜੀ ਵਾਰ ਜੇਤੂ ਰਹੇ ਪ੍ਰੋ. ਸੰਦੀਪ ਸਿੰਘ ਸੀਕਰੀ ਦਾ ਸਨਮਾਨ ਅਗਲੀ ਖ਼ਬਰ ਹਲਕਾ ਦਸੂਹਾ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ-ਐਡ. ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।