30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪਿੰਡ ਖੁਣ-ਖੁਣ ਕਲਾਂ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ

ਦਸੂਹਾ, 29 ਸਤੰਬਰ (ਭੁੱਲਰ)-ਪਿੰਡ ਖੁਣ-ਖੁਣ ਕਲਾ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜਥਾ ਸ੍ਰੀ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਖੁਣ-ਖੁਣ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਯਾਤਰਾ ਦੀ ਸਫਲਤਾ ਦੀ ਅਰਦਾਸ ਕੀਤੀ ਗਈ।

ਅਜੀਤ ਡੈਸਕ 30-09-2026
ਦਸੂਹਾ, 29 ਸਤੰਬਰ (ਭੁੱਲਰ)-ਪਿੰਡ ਖੁਣ-ਖੁਣ ਕਲਾ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਜਥਾ ਸ੍ਰੀ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਖੁਣ-ਖੁਣ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਯਾਤਰਾ ਦੀ ਸਫਲਤਾ ਦੀ ਅਰਦਾਸ ਕੀਤੀ ਗਈ। ਸ੍ਰੀ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਖੁਣ-ਖੁਣ ਨੇ ਦੱਸਿਆ ਕਿ ਯਾਤਰਾ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਇਲਾਵਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ, ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਸਾਹਿਬ, ਗੁਰਦੁਆਰਾ ਸ੍ਰੀ ਨਗਰ, ਗੁਰਦੁਆਰਾ ਜੋਸ਼ੀ ਮੱਠ, ਗੁਰਦੁਆਰਾ ਸ੍ਰੀ ਗੋਬਿੰਦ ਘਾਟ, ਗੁਰਦੁਆਰਾ ਸ੍ਰੀ ਗੋਬਿੰਦ ਧਾਮ ਤੇ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਉਪਰੰਤ 4 ਅਕਤੂਬਰ ਨੂੰ ਵਾਪਸ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ’ਚ ਦਸੂਹਾ, ਖੁੱਡਾ, ਖੁਣ-ਖੁਣ ਕਲਾ, ਜਲੰਧਰ, ਹੁਸ਼ਿਆਰਪੁਰ, ਟਾਂਡਾ, ਕੁਰਾਲਾ ਆਦਿ ਤੋਂ ਇਲਾਵਾ ਹੋਰ ਪਿੰਡਾਂ ਦੀਆਂ ਸੰਗਤਾਂ ਸ਼ਾਮਿਲ ਹਨ। ਇਸ ਮੌਕੇ ਸਤਨਾਮ ਸਿੰਘ, ਜੋਗਿੰਦਰ ਸਿੰਘ, ਰਿੱਕੀ ਸੈਣੀ ਨਾਨੂ, ਲਖਵੀਰ ਸਿੰਘ ਲੱਕੀ, ਕਰਨਵੀਰ ਸਿੰਘ, ਜਪਕੀਰਤ ਸਿੰਘ, ਸੁਰਿੰਦਰ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਕੁਲਵਿੰਦਰ ਪਾਲ ਸਿੰਘ, ਦੀਪ ਸੁਰਿੰਦਰ ਸਿੰਘ, ਮਨਜੋਤ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ ਫਲੋਰਾ, ਅਮਰਜੀਤ ਸਿੰਘ, ਕੁਲਵਿੰਦਰ ਸਿੰਘ, ਲਖਵੀਰ ਸਿੰਘ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ, ਕਸ਼ਮੀਰ ਕੌਰ, ਜੈਸਮੀਨ ਕੌਰ, ਗੁਰਜਪਜੀਤ ਕੌਰ, ਸਿਮਰਨਜੀਤ ਕੌਰ, ਰਿਥਮਪ੍ਰੀਤ ਕੌਰ, ਸੁਖਵਿੰਦਰ ਕੌਰ, ਮਨਵੀਰ ਕੌਰ, ਮੀਨਾ ਸੈਣੀ, ਕੁਲਦੀਪ ਕੌਰ, ਸਰਬਜੀਤ ਕੌਰ, ਤਰਨਜੀਤ ਸਿੰਘ, ਮੀਨਾਕਸ਼ੀ, ਵਿਜੇ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਦਮਪੁਰ ਵਿਖੇ ‘ਬਸਪਾ ਸਰਕਾਰ ਬਣਾਓ ਰੈਲੀ’ ਨਵਾਂ ਇਤਿਹਾਸ ਸਿਰਜੇਗੀ-ਡਾ. ਕਰੀਮਪੁਰੀ ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਪਿੰਡ ਕੋਟਲਾ ਨੋਧ ਸਿੰਘ ’ਚ ਵਾਲੀਬਾਲ ਟੂਰਨਾਮੈਂਟ ’ਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।