30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਿਕਸਿਤ ਭਾਰਤ ਦੇ ਸੰਕਲਪ ਤੋਂ ਵਿਰੋਧੀ ਧਿਰ ਨਿਰਾਸ਼-ਅਜੈ ਕੌਸ਼ਲ ਸੇਠੂ

ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਭਾਜਪਾ ਦੇ ਸੀਨੀਅਰ ਆਗੂ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਅੱਜ ਦੇਸ਼ ਦੇ 140 ਕਰੋੜ ਨਾਗਰਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਵਿਕਸਤ ਭਾਰਤ’ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਅੱਗੇ ਵਧ ਰਹੇ ਹਨ। ਦੇਸ਼ ਵਿਕਾਸ ਤੇ ਆਤਮਨਿਰਭਰਤਾ ਦੀ ਦਿਸ਼ਾ ਵਿਚ ਲਗਾਤਾਰ ਤਰੱਕੀ ਕਰ ਰਿਹਾ ਹੈ, ਪਰ ਵਿਰੋਧੀ ਧਿਰ ਇਸ ਬਦਲਾਅ ਤੋਂ ਹਤਾਸ਼ ਅਤੇ ਨਿਰਾਸ਼ ਨਜ਼ਰ ਆ ਰਿਹਾ ਹੈ।

ਅਜੀਤ ਡੈਸਕ 30-09-2026
ਮੁਕੇਰੀਆਂ, 29 ਸਤੰਬਰ (ਰਾਮਗੜ੍ਹੀਆ)-ਭਾਜਪਾ ਦੇ ਸੀਨੀਅਰ ਆਗੂ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਅੱਜ ਦੇਸ਼ ਦੇ 140 ਕਰੋੜ ਨਾਗਰਿਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਵਿਕਸਤ ਭਾਰਤ’ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਅੱਗੇ ਵਧ ਰਹੇ ਹਨ। ਦੇਸ਼ ਵਿਕਾਸ ਤੇ ਆਤਮਨਿਰਭਰਤਾ ਦੀ ਦਿਸ਼ਾ ਵਿਚ ਲਗਾਤਾਰ ਤਰੱਕੀ ਕਰ ਰਿਹਾ ਹੈ, ਪਰ ਵਿਰੋਧੀ ਧਿਰ ਇਸ ਬਦਲਾਅ ਤੋਂ ਹਤਾਸ਼ ਅਤੇ ਨਿਰਾਸ਼ ਨਜ਼ਰ ਆ ਰਿਹਾ ਹੈ। ਅਜੈ ਕੌਸ਼ਲ ਸੇਠੂ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰ ਕੋਲ ਦੇਸ਼ ਦੇ ਵਿਕਾਸ ਸੰਬੰਧੀ ਨਾ ਤਾਂ ਕੋਈ ਸਪੱਸ਼ਟ ਨੀਤੀ ਹੈ ਅਤੇ ਨਾ ਹੀ ਕੋਈ ਠੋਸ ਵਿਜ਼ਨ। ਉਨ੍ਹਾਂ ਕਿਹਾ ਕਿ ਇਸੇ ਕਾਰਨ ਵਿਰੋਧੀ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਦੇਸ਼ ਵਿਚ ਅਰਾਜਕਤਾ ਵਰਗਾ ਮਾਹੌਲ ਪੈਦਾ ਕਰਨ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਆਖ਼ਰੀ ਕਤਾਰ ਵਿਚ ਖੜ੍ਹੇ ਵਿਅਕਤੀ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਤੇ ਦੇਸ਼ ਨੂੰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਵਿਰੋਧੀ ਧਿਰ ’ਤੇ ਪਰਿਵਾਰਵਾਦ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਲੋਕ ਹੁਣ ਰਾਜਨੀਤੀ ਵਿਚ ਪਾਰਦਰਸ਼ਤਾ, ਵਿਕਾਸ ਅਤੇ ਜਵਾਬਦੇਹੀ ਚਾਹੁੰਦੇ ਹਨ। ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਦੇਸ਼ ਦੀ ਜਨਤਾ ਵਿਕਾਸ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ ਅਤੇ ਭਾਜਪਾ ਵਰਕਰ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ।
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਮੁਕੇਰੀਆਂ ਵਲੋਂ ਸੁਰਜੀਤ ਸਿੰਘ ਮੁਹਾਲੀ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਸੈਨੇਟ ਚੋਣਾ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੰਨਣਹਾਨਾ ਰੈਲੀ ਨੂੰ ਸਫਲ ਬਣਾਉਣ ਲਈ ਵਰਕਰਾਂ ਦਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।