01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਿੰਡ ਸੰਸਾਰਪੁਰ ਵਿਖੇ ਮਲੇਰੀਆ, ਡੇਂਗੂ ਤੇ ਚਿਕਨਗੁਨੀਆ ਸੰਬੰਧੀ ਜਾਗਰੂਕਤਾ ਕੈਂਪ

ਪੱਸੀ ਕੰਢੀ, 30 ਸਤੰਬਰ (ਜਗਤਾਰ ਸਿੰਘ ਰਜਪਾਲਮਾ)- ਐਸ. ਐਮ.

ਅਜੀਤ ਡੈਸਕ 01-10-2026
ਪੱਸੀ ਕੰਢੀ, 30 ਸਤੰਬਰ (ਜਗਤਾਰ ਸਿੰਘ ਰਜਪਾਲਮਾ)- ਐਸ.ਐਮ.ਓ .ਡਾਕਟਰ ਰੋਹਿਤ ਬਰੂਟਾ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਪਿੰਡ ਸੰਸਾਰਪੁਰ ਵਿਖੇ ਨੈਸ਼ਨਲ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਅਤੇ ਘਰਾਂ ਵਿਚ ਡੇਂਗੂ ਦੇ ਲਾਲਵੇ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਗੰਭੀਰ ਬੁਖ਼ਾਰ ਹੈ ਅਤੇ ਕਦੇ ਵੀ ਸਾਨੂੰ ਲਾਪਰਵਾਹੀ ਨਹੀਂ ਕਰਨੀ ਚਾਹੀਦੀ। ਡੇਂਗੂ ਅਤੇ ਚਿਕਨਗੁਨੀਆ ਏਡੀਜ਼ ਨਾਂਅ ਦੀ ਮੱਛਰ ਦੇ ਕੱਟਣ ਨਾਲ ਫੈਲਦੇ ਹਨ। ਇਹ ਮੱਛਰ ਜ਼ਿਆਦਾਤਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਅਤੇ ਲਗਭਗ ਇਕ ਹਫ਼ਤੇ ਵਿਚ ਆਪਣਾ ਜੀਵਨ ਚੱਕਰ ਪੂਰਾ ਕਰ ਲੈਂਦਾ ਹੈ। ਇਸ ਲਈ ਕੂਲਰਾਂ, ਗਮਲਿਆਂ, ਟਾਇਰਾਂ ਫ਼ਰਿਜ ਦੀਆਂ ਪਿਛਲੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ, ਨਿਰਮਾਣ ਅਧੀਨ ਥਾਵਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੇ ਭਾਂਡਿਆਂ ਦੀ ਹਫ਼ਤਾਵਾਰੀ ਜਾਂਚ ਅਤੇ ਸਫ਼ਾਈ ਬਹੁਤ ਜ਼ਰੂਰੀ ਹੈ। ਡੇਂਗੂ ਅਤੇ ਚਿਕਨਗੁਨੀਆ ਦੇ ਮੱਛਰ ਜ਼ਿਆਦਾਤਰ ਦਿਨ ਵੇਲੇ ਕੱਟਦਾ ਹੈ। ਇਸ ਮੌਕੇ ਡੇਂਗੂ, ਮਲੇਰੀਆ ਚਿਕਨਗੁਨੀਆ ਬੁਖ਼ਾਰ ਦੇ ਲੱਛਣ, ਬੁਖ਼ਾਰ ਦੇ ਬਚਾਓ ਤੇ ਤਰੀਕਿਆਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਠੰਢ ਅਤੇ ਕਾਂਬੇ ਨਾਲ ਬੁਖ਼ਾਰ, ਤੇਜ਼ ਬੁਖ਼ਾਰ, ਸਿਰ ਦਰਦ ਹੋਣਾ, ਬੁਖ਼ਾਰ ਉੱਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਮਲੇਰੀਆ ਬੁਖ਼ਾਰ ਦੇ ਲੱਛਣ ਹਨ। ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦੇ ਹਨ, ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ। ਤੇਜ਼ ਬੁਖ਼ਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ ਤੇ ਦਾਣੇ ਮਸੂੜਿ੍ਹਆਂ ਅਤੇ ਨੱਕ ਵਿਚੋਂ ਖ਼ੂਨ ਵਗਣਾ, ਜੋੜਾਂ ਵਿਚ ਦਰਦ ਅਤੇ ਸੋਜ਼, ਚਮੜੀ ਤੇ ਦਾਣੇ ਅਤੇ ਖ਼ਾਰਸ਼ ਆਦਿ ਡੇਂਗੂ ਅਤੇ ਚਿਕਨੂਨੀਆਂ ਦੇ ਲੱਛਣ ਹਨ। ਇਨ੍ਹਾਂ ਮੱਛਰਾਂ ਤੋਂ ਬਚਣ ਲਈ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਮਨਦੀਪ ਕੌਰ, ਖਜ਼ਾਨ ਸਿੰਘ, ਸਰਵਣ ਸਿੰਘ, ਦੇਸਰਾਜ, ਮਮਤਾ ਦੇਵੀ ਸਰਪੰਚ, ਅੰਜਨਾ ਕੁਮਾਰੀ ਸਰਪੰਚ, ਸਤਨਾਮ ਸਿੰਘ, ਗੁਰਬਖ਼ਸ਼ ਸਿੰਘ ਪੰਚ, ਨਿਰਮਲਾ ਦੇਵੀ, ਅਨੀਤਾ ਦੇਵੀ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥੀ ਕੌਂਸਲ 2026-27 ਦਾ ਗਠਨ ਅਗਲੀ ਖ਼ਬਰ ਏਸ਼ਿਆਈ ਖੇਡਾਂ ’ਚ ਚਾਂਦੀ ਤਗਮਾ ਜੇਤੂ ਸਾਬਕਾ ਵਿਦਿਆਰਥੀ ਨੀਰਜ ਦਾ ਸਕੂਲ ਵਿਚ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।