01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

‘ ਸਵੱਛਤਾ ਹੀ ਸੇਵਾ’ ਤਹਿਤ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਉਨ੍ਹਾਂ ਦੇ ਦਫ਼ਤਰ ਵੱਲੋਂ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਚਲਾਏ ਜਾ ਰਹੇ ਪ੍ਰੀ-ਰਿਕਰੂਟਮੈਂਟ ਟਰੇਨਿੰਗ ਸੈਂਟਰ ਦੇ ਸਿੱਖਿਆਰਥੀਆਂ, ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਦੇ ਕੰਪਿਊਟਰ ਵਿਦਿਆਰਥੀਆਂ ਅਤੇ ਸਟਾਫ਼ ਰਾਹੀਂ ਦਫ਼ਤਰ ਸਮੇਤ ਬਾਜ਼ਾਰਾਂ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਫ਼ਾਈ ਮੁਹਿੰਮ ਆਰੰਭ ਕੀਤੀ।

ਅਜੀਤ ਡੈਸਕ 01-10-2026
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਉਨ੍ਹਾਂ ਦੇ ਦਫ਼ਤਰ ਵੱਲੋਂ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਚਲਾਏ ਜਾ ਰਹੇ ਪ੍ਰੀ-ਰਿਕਰੂਟਮੈਂਟ ਟਰੇਨਿੰਗ ਸੈਂਟਰ ਦੇ ਸਿੱਖਿਆਰਥੀਆਂ, ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਦੇ ਕੰਪਿਊਟਰ ਵਿਦਿਆਰਥੀਆਂ ਅਤੇ ਸਟਾਫ਼ ਰਾਹੀਂ ਦਫ਼ਤਰ ਸਮੇਤ ਬਾਜ਼ਾਰਾਂ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਫ਼ਾਈ ਮੁਹਿੰਮ ਆਰੰਭ ਕੀਤੀ। ਉਨ੍ਹਾਂ ਆਮ ਲੋਕਾਂ ਨੂੰ ਸਫ਼ਾਈ ਵਿਵਸਥਾ ’ਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖ਼ਾਲੀ ਪਲਾਟਾਂ ਅਤੇ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਅਤੇ ਹੋਰ ਥਾਵਾਂ ਦਾ ਕੂੜਾ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਹੀ ਸੌਂਪਿਆ ਜਾਵੇ ਜਾਂ ਨਿਰਧਾਰਿਤ ਡਸਟਬਿਨਾਂ ’ਚ ਪਾਇਆ ਜਾਵੇ।
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ‘ਕੰਟੀਨੀ ਮੰਡੀਰ’ ਹੋਸਟ ਰਵਨੀਤ ਸਿੰਘ ਨੇ ਲਗਾਈਆਂ ਰੌਣਕਾਂ ਅਗਲੀ ਖ਼ਬਰ ਜੇ.ਸੀ.ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥੀ ਕੌਂਸਲ 2026-27 ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।