01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਡੀ.ਏ.ਵੀ. ਕਾਲਜ ਦੇ ਬੀ.ਕਾਮ ਦੂਜੇ ਸਮੈਸਟਰ ਦੇ 7 ਵਿਦਿਆਰਥੀਆਂ ਨੇ ਹਾਸਿਲ ਕੀਤੀਆਂ ਯੂਨੀਵਰਸਿਟੀ ਪੁਜ਼ੀਸ਼ਨਾਂ

ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਡੀ. ਏ.

ਡੀ. ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਧੀਆ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨਾਲ ਪ੍ਰਧਾਨ ਡਾ. ਅਨੂਪ ਕੁਮਾਰ, ਪਿੰਡ. ਡਾ. ਵਿਨ੍ਹਾ ਕੁਮਾਰ ਤੇ ਹੋਰ। ਤਸਵੀਰ: ਹਮਸ਼ਾਇਨ ਸਟੂਡੀਓ 01-10-2026
ਹੁਸ਼ਿਆਰਪੁਰ, 30 ਸਤੰਬਰ (ਬਲਜਿੰਦਰਪਾਲ ਸਿੰਘ)-ਡੀ. ਏ.ਵੀ. ਕਾਲਜ ਹੁਸ਼ਿਆਰਪੁਰ ਦੇ ਪੀ.ਜੀ. ਕਾਮਰਸ ਅਤੇ ਮੈਨੇਜਮੈਂਟ ਵਿਭਾਗ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮਈ 2026 ’ਚ ਲਈ ਗਈ ਬੀ.ਕਾਮ. ਦੂਜੇ ਸਮੈਸਟਰ ਦੀ ਪ੍ਰੀਖਿਆ ’ਚ ਇਤਿਹਾਸ ਰਚ ਦਿੱਤਾ। ਕਾਲਜ ਪ੍ਰਿੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਵਿਭਾਗ ਦੇ ਕੁੱਲ 7 ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਨਾ ਸਿਰਫ਼ ਕਾਲਜ ਦਾ ਸਗੋਂ ਪੂਰੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜਿਆਂ ਅਨੁਸਾਰ ਰਵਜੋਤ ਕੌਰ ਨੇ 8.13 ਐੱਸ.ਜੀ.ਪੀ.ਏ. ਲੈ ਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ 7.96 ਐੱਸ.ਜੀ.ਪੀ.ਏ. ਅਤੇ ਕ੍ਰਿਤਿਕਾ 7.96 ਐੱਸ.ਜੀ.ਪੀ.ਏ. ਨਾਲ ਸਾਂਝੇ ਤੌਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਗਰਿਮਾ 7.83 ਐੱਸ.ਜੀ.ਪੀ.ਏ. ਨੇ ਤੀਜਾ, ਮਨਵੀਰ ਕੌਰ 7.79 ਐੱਸ.ਜੀ.ਪੀ.ਏ. ਨੇ ਚੌਥਾ ਅਤੇ ਸੌਮਿਆ 7.75 ਐੱਸ.ਜੀ.ਪੀ.ਏ. ਅਤੇ ਪ੍ਰਾਰਥਨਾ ਚੋਪੜਾ 7.75 ਐੱਸ.ਜੀ.ਪੀ.ਏ. ਨੇ ਸੰਯੁਕਤ ਰੂਪ ਵਿਚ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਕਾਲਜ ਮੈਨੇਜਿੰਗ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਆਰ ਐਮ ਭੱਲਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਮਰਪਣ ਦਾ ਨਤੀਜਾ ਹੈ।
ਪਿਛਲੀ ਖ਼ਬਰ ਜਸ਼ਨ-ਏ-ਇੰਨਕਲਾਬ ਸਮਾਗਮ ਕੱਲ੍ਹ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ‘ਕੰਟੀਨੀ ਮੰਡੀਰ’ ਹੋਸਟ ਰਵਨੀਤ ਸਿੰਘ ਨੇ ਲਗਾਈਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।