ਝੋਨੇ ਦੀ ਨਿਰਵਿਘਨ ਖ਼ਰੀਦ ਤੇ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ-ਚੇਅਰਮੈਨ ਰਾਜਾ
ਗੜ੍ਹਦੀਵਾਲਾ, 30 ਸਤੰਬਰ (ਚੱਗਰ)-ਮਾਰਕੀਟ ਕਮੇਟੀ ਟਾਂਡਾ ਉੜਮੁੜ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਝੋਨੇ ਦੀ ਆਗਾਮੀ ਖ਼ਰੀਦ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਰਕੀਟ ਕਮੇਟੀ ਦੀ ਹਦੂਦ ਵਿਚ ਆਉਂਦੀਆਂ ਸਮੂਹ ਮੰਡੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਯੂਨੀਅਨਾਂ ਦੇ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਅਜੀਤ ਡੈਸਕ
01-10-2026