02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਮਾਜ ਸੇਵੀ ਕੁਲਵੰਤ ਸਿੰਘ ਸੈਣੀ ਨੇ 100ਵੀਂ ਵਾਰ ਕੀਤਾ ਖ਼ੂਨਦਾਨ

ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਅੱਜ ਖ਼ੂਨਦਾਨ ਦਿਵਸ ਮੌਕੇ ਪ੍ਰਮੁੱਖ ਸਮਾਜ ਸੇਵੀ ਤੇ ਸੇਵਾਮੁਕਤ ਕਰਮਚਾਰੀ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਦੇ ਚੇਅਰਮੈਨ ਕੁਲਵੰਤ ਸਿੰਘ ਸੈਣੀ ਨੇ 100ਵੀਂ ਵਾਰ ਖ਼ੂਨਦਾਨ ਕਰਕੇ ਹੋਰਨਾਂ ਲਈ ਪ੍ਰੇਰਨਾਸ੍ਰੋਤ ਬਣੇ। ਇਸ ਸਬੰਧੀ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲੀਵਾਰ ਖੂਨ ਦਸਵੀਂ ਦੀ ਪੜ੍ਹਾਈ ਤੋਂ ਬਾਅਦ ਦਾਨ ਕੀਤਾ ਸੀ।

ਖ਼ੂਨਦਾਨ ਕਰਨ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਕੁਲਵੰਤ ਸਿੰਘ ਸੈਣੀ। ਤਸਵੀਰ : ਹਮਸ਼ਾਇਨ ਸਟੂਡੀਓ 02-10-2026
ਹੁਸ਼ਿਆਰਪੁਰ, 1 ਅਕਤੂਬਰ (ਬਲਜਿੰਦਰਪਾਲ ਸਿੰਘ)-ਅੱਜ ਖ਼ੂਨਦਾਨ ਦਿਵਸ ਮੌਕੇ ਪ੍ਰਮੁੱਖ ਸਮਾਜ ਸੇਵੀ ਤੇ ਸੇਵਾਮੁਕਤ ਕਰਮਚਾਰੀ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਦੇ ਚੇਅਰਮੈਨ ਕੁਲਵੰਤ ਸਿੰਘ ਸੈਣੀ ਨੇ 100ਵੀਂ ਵਾਰ ਖ਼ੂਨਦਾਨ ਕਰਕੇ ਹੋਰਨਾਂ ਲਈ ਪ੍ਰੇਰਨਾਸ੍ਰੋਤ ਬਣੇ। ਇਸ ਸਬੰਧੀ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲੀਵਾਰ ਖੂਨ ਦਸਵੀਂ ਦੀ ਪੜ੍ਹਾਈ ਤੋਂ ਬਾਅਦ ਦਾਨ ਕੀਤਾ ਸੀ। ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕਰਨ ਦਾ ਜਜ਼ਬਾ ਉਨ੍ਹਾਂ ਦੇ ਮਨ ‘ਚ ਜਦੋਂ ਹੁਸ਼ਿਆਰਪੁਰ ਵਿਖੇ ਪੜ੍ਹਦਿਆਂ ਉਨ੍ਹਾਂ ਆਪਣੀਆਂ ਅੱਖਾਂ ਸਾਹਮਣੇ ਹੋਏ ਸੜਕ ਹਾਦਸਿਆਂ ‘ਚ ਪੀੜਤਾਂ ਦਾ ਖ਼ੂਨ ਵਹਿੰਦਿਆਂ ਦੇਖਿਆ। ਇਸ ਸਮੇਂ ਉਨ੍ਹਾਂ ਸੋਚਿਆ ਕਿ ਕਿਉਂ ਨਾ ਇਨ੍ਹਾਂ ਪੀੜਤਾਂ ਦੀ ਜਾਨ ਨੂੰ ਖ਼ੂਨਦਾਨ ਦੇ ਕੇ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਹੀ ਉਹ ਲਗਾਤਾਰ ਖ਼ੂਨਦਾਨ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਉਹ ਆਪਣੇ ਜਨਮ ਦਿਨ ਅਤੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਦੇ ਸ਼ਹੀਦੀ ਦਿਵਸਾਂ ਮੌਕੇ ਵੀ ਖ਼ੂਨਦਾਨ ਕਰਨਾ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ 65 ਸਾਲ ਦੀ ਉਮਰ ਤੱਕ ਉਨ੍ਹਾਂ ਨੇ 95 ਵਾਰ ਖ਼ੂਨਦਾਨ ਕੀਤਾ, ਇਸ ਉਪਰੰਤ ਉਨ੍ਹਾਂ ਫਿਰ 5 ਵਾਰ ਖ਼ੂਨਦਾਨ ਕਰਦਿਆਂ 100 ਵਾਰ ਖ਼ੂਨਦਾਨ ਕਰਨ ਦਾ ਟੀਚਾ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਖ਼ੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ, ਕਿਉਂਕਿ ਇਸ ਨਾਲ ਕਿਸੇ ਦੀ ਅਨਮੋਲ ਜ਼ਿੰਦਗੀ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨ ਨਾਲ ਸਰੀਰ ‘ਚ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ, ਬਲਕਿ ਕੁੱਝ ਹੀ ਦਿਨਾਂ ‘ਚ ਖ਼ੂਨ ਮੁੜ ਪੂਰਾ ਹੋ ਜਾਂਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸਰਕਾਰੀ ਸਕੂਲ ਕੰਧਾਲਾ ਸ਼ੇਖ਼ਾਂ ਵਿਖੇ ਬਲਾਕ ਪੱਧਰੀ ਸਾਇੰਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਹੁਸ਼ਿਆਰਪੁਰ ’ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।