04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਪਵੇਂ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਖੁੱਡਾ, 3 ਅਕਤੂਬਰ (ਸਰਬਜੀਤ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ 2026 ਦਾ ਆਗਾਜ਼ ਵੱਖ-ਵੱਖ ਜ਼ਿਲ੍ਹਿਆਂ ’ਚ ਕੀਤਾ, ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਵਿਚ ਖੇਡਾਂ ਦਾ ਆਗਾਜ਼ ਹੋਇਆ। ਜਿਸ ਮੌਕੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦਾ ਰਸਮੀ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਡਾ.

ਅਜੀਤ ਡੈਸਕ 04-10-2026
ਖੁੱਡਾ, 3 ਅਕਤੂਬਰ (ਸਰਬਜੀਤ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ 2026 ਦਾ ਆਗਾਜ਼ ਵੱਖ-ਵੱਖ ਜ਼ਿਲ੍ਹਿਆਂ ’ਚ ਕੀਤਾ, ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਵਿਚ ਖੇਡਾਂ ਦਾ ਆਗਾਜ਼ ਹੋਇਆ। ਜਿਸ ਮੌਕੇ ਜ਼ਿਲ੍ਹਾ ਪੱਧਰੀ ਗਤਕਾ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦਾ ਰਸਮੀ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ (ਆਈ. ਏ. ਐਸ.) ਨੇ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਦੀ ਦੇਖ-ਰੇਖ ਹੇਠ ਖੇਡ ਮੁਕਾਬਲੇ ਕਰਵਾਏ, ਜਿਸ ’ਚ ਲੜਕੀਆਂ ਦੇ ਗਤਕਾ ਮੁਕਾਬਲੇ ਕਰਵਾਏ ਗਏ, ਇਸ ਵਿਚ ਵੱਖ-ਵੱਖ ਵਰਗ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ ਤੇ ਰਵਾਇਤੀ ਮਾਰਸ਼ਲ ਆਰਟ ਗਤਕੇ ਦੇ ਜੌਹਰ ਦਿਖਾਏ। ਮੁਕਾਬਲਿਆਂ ਵਿਚ ਅਕਾਲ ਅਕੈਡਮੀ ਪਵੇਂ ਦੀਆਂ ਵਿਦਿਆਰਥਣਾਂ ਨੇ ਅੰਡਰ 14 ਸਿੰਗਲ ਸੋਟੀ ਵਿਚ ਪਹਿਲਾਂ ਸੋਨ ਤਗਮਾ, ਅੰਡਰ 17 ਫ਼੍ਰੀ ਸੋਟੀ ਵਿਚ ਦੂਜਾ ਸਥਾਨ ਤੇ ਅੰਡਰ 14 ਫ਼੍ਰੀ ਸੋਟੀ ਵਿਚ ਦੂਜਾ ਸਥਾਨ ਹਾਸਿਲ ਕਰਕੇ ਅਕੈਡਮੀ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਅਕੈਡਮੀ ਪਵੇਂ ਵਿਖੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸੁਖਸ਼ਰਨ ਕੌਰ ਨੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਪਿੱਛੇ ਬੱਚਿਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਸਮਰਪਣ ਦਾ ਨਤੀਜਾ ਹੈ। ਇਹ ਸਭ ਗਤਕਾ ਕੋਚ ਗੁਰਪ੍ਰੀਤ ਸਿੰਘ ਤੇ ਮਾਪਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋਇਆ ਹੈ। ਇਸ ਮੌਕੇ ਜਥੇਦਾਰ ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਂਅ ਨਾਲ ਪੜ੍ਹਾਈ ਵਿਚ ਵੀ ਮੱਲਾ ਮਾਨ ਲਈ ਪ੍ਰੇਰਿਤ ਕੀਤਾ। ਸਨਮਾਨਿਤ ਕਰਨ ਮੌਕੇ ਸਮੂਹ ਅਕੈਡਮੀ ਸਟਾਫ਼ ਦੇ ਨਾਲ ਕਮਲਜੀਤ ਕੌਰ, ਭਰਪੂਰ ਕੌਰ, ਜਸਵੀਰ ਕੌਰ, ਰਾਜਵਿੰਦਰ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਇੰਦੂ ਬਾਲਾ ਨੇ ਨਵੇਂ ਬਣੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਐਸ. ਪੀ. ਐਨ. ਕਾਲਜ ਮੁਕੇਰੀਆਂ ਵਲੋਂ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।