05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਣਕ ਦੇ ਭਾਅ ’ਚ ਕੀਤਾ ਗਿਆ 25 ਰੁਪਏ ਦਾ ਨਿਗੂਣਾ ਵਾਧਾ ਕਿਸਾਨਾਂ ਨੇ ਕੀਤਾ ਰੱਦ

ਹਰਿਆਣਾ, 4 ਅਕਤੂਬਰ (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਵਲੋਂ ਬੀਤੇ ਦਿਨ 2027 ਦੇ ਫ਼ਸਲੀ ਸੀਜ਼ਨ ਲਈ ਕਣਕ ਸਮੇਤ 6 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ.

ਪਵਿੱਤਰ ਸਿੰਘ ਧੁੱਗਾ, ਸਤਪਾਲ ਸਿੰਘ ਡਡਿਆਣਾ 05-10-2026
ਹਰਿਆਣਾ, 4 ਅਕਤੂਬਰ (ਹਰਮੇਲ ਸਿੰਘ ਖੱਖ)-ਕੇਂਦਰ ਸਰਕਾਰ ਵਲੋਂ ਬੀਤੇ ਦਿਨ 2027 ਦੇ ਫ਼ਸਲੀ ਸੀਜ਼ਨ ਲਈ ਕਣਕ ਸਮੇਤ 6 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧੇ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਵਿਚ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ ਅਤੇ ਇਸ ਨਿਗੂਣੇ ਵਾਧੇ ਨੂੰ ਪੰਜਾਬ ਦੇ ਕਿਸਾਨਾਂ ਨੇ ਮੁੱਢੋਂ ਰੱਦ ਕਰ ਦਿੱਤਾ ਹੈ। ਇਸ ਮੌਕੇ ਪਵਿੱਤਰ ਸਿੰਘ ਧੁੱਗਾ ਜ਼ਿਲ੍ਹਾ ਪ੍ਰਧਾਨ ਤੇ ਸਤਪਾਲ ਸਿੰਘ ਡਡਿਆਣਾ ਸੂਬਾ ਕਮੇਟੀ ਮੈਂਬਰ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੀਤਾ ਗਿਆ ਇਹ ਵਾਧਾ ਕਣਕ ਦੀ ਫ਼ਸਲ ‘ਤੇ ਆਉਣ ਵਾਲੇ ਲਾਗਤ ਖ਼ਰਚਿਆਂ ਦੇ ਮੁਕਾਬਲੇ ਬਹੁਤ ਹੀ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਦੀ ਫ਼ਸਲ ਤੋਂ ਬਾਅਦ ਡੀਜ਼ਲ ਦਾ ਭਾਅ ਸੱਤ ਵਾਰੀ ਵੱਧ ਚੁੱਕਾ ਹੈ। ਖਾਦਾਂ, ਦਵਾਈਆਂ ਅਤੇ ਮਸ਼ੀਨਰੀ ਦੇ ਭਾਅ ਵੱਧ ਚੁੱਕੇ ਹਨ, ਉਸ ਦੇ ਮੁਕਾਬਲੇ ਇਹ ਕੀਤਾ ਵਾਧਾ ਨਾ-ਕਾਫੀ ਹੈ। ਉਨ੍ਹਾਂ ਨੇ ਕਿਹਾ ਕਿ ਕਣਕ ਦੇ ਸਮਰਥਨ ਮੁੱਲ ‘ਚ 25 ਪੈਸੇ ਪ੍ਰਤੀ ਕਿੱਲੋ ਕੀਤਾ ਵਾਧਾ ਊਠ ਦੇ ਮੂੰਹ ਵਿਚ ਜ਼ੀਰਾ ਦੇਣ ਬਰਾਬਰ ਹੈ। ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਇਹ ਕੋਝਾ ਮਜ਼ਾਕ ਕੀਤਾ ਗਿਆ ਹੈ। ਪਵਿੱਤਰ ਸਿੰਘ ਤੇ ਸਤਪਾਲ ਸਿੰਘ ਨੇ ਕਿਹਾ ਕਿ ਕੇਂਦਰ ਵਲੋਂ ਅੱਜ ਕਰੀਬ 6 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਕਿਸਾਨਾਂ ਲਈ ਨਿਰਾਸ਼ਾ ਭਰਿਆ ਹੈ।
ਪਿਛਲੀ ਖ਼ਬਰ ਲਿੰਕ ਸੜਕਾਂ ਤੋਂ ਬਰਮ ਗ਼ਾਇਬ, ਵਿਭਾਗ ਸੁੱਤਾ ਕੁੰਭਕਰਨੀ ਨੀਂਦ ਅਗਲੀ ਖ਼ਬਰ ਅਕਾਲ ਅਕੈਡਮੀ ਧੁੱਗਾ ਕਲਾਂ ਦੇ ਜਪਜੀਤ ਸਿੰਘ ਨੇ ਗੋਲਾ ਸੁੱਟਣ ’ਚ ਜਿੱਤੇ ਚਾਰ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।