07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਦਿਵਸ ਮੌਕੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦੂਲਾ ਸਿੰਘ ਡੇਰਾ ਸੰਤਪੁਰੀ ਠੱਕਰਵਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 487ਵੇਂ ਜੋਤੀ ਜੋਤ ਸਮਾਉਣ ਦਿਵਸ ਮੌਕੇ ਗੁਰਮਤਿ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਠੱਕਰਵਾਲ, ਬਾਬਾ ਗੁਰਪ੍ਰੀਤ ਸਿੰਘ ਠੱਕਰਵਾਲ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਸਮਾਗਮ ਦੌਰਾਨ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਅਜੀਤ ਡੈਸਕ 06-10-2026
ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦੂਲਾ ਸਿੰਘ ਡੇਰਾ ਸੰਤਪੁਰੀ ਠੱਕਰਵਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 487ਵੇਂ ਜੋਤੀ ਜੋਤ ਸਮਾਉਣ ਦਿਵਸ ਮੌਕੇ ਗੁਰਮਤਿ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਠੱਕਰਵਾਲ, ਬਾਬਾ ਗੁਰਪ੍ਰੀਤ ਸਿੰਘ ਠੱਕਰਵਾਲ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਸਮਾਗਮ ਦੌਰਾਨ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਹਾਲ’ਚ ਬਾਬਾ ਸਰਬਜੀਤ ਸਿੰਘ ਠੱਕਰਵਾਲ, ਸੰਤ ਜਸਵੰਤ ਸਿੰਘ ਖੇੜਾ, ਗਿਆਨੀ ਅਮਿਤ ਸਿੰਘ ਨੱਥੂਚਾਹਲ ਇੰਟਰਨੈਸ਼ਨਲ ਢਾਡੀ ਜਥਾ, ਭਾਈ ਗੁਰਬਖ਼ਸ਼ ਸਿੰਘ ਮਨੀਲਾ, ਭਾਈ ਸਤਨਾਮ ਸਿੰਘ ਸਹਿਗਲ ਭੁੰਗਰਨੀ ਆਦਿ ਗੁਰਬਾਣੀ ਗੁਰਇਤਹਾਸ ਕਥਾ ਕੀਰਤਨ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬੀਬੀ ਬਲਵੀਰ ਕੌਰ, ਸਤਵੀਰ ਕੌਰ, ਹਰਜੀਤ ਕੌਰ, ਦਰਸ਼ਨ ਸਿੰਘ ਰਾਜਾ, ਜਸਵਿੰਦਰ ਸਿੰਘ ਜੱਸੀ, ਸਤਵਿੰਦਰ ਕੌਰ, ਮੋਤੀ ਸਰਪੰਚ ਖੇੜਾ, ਮੁਖ਼ਤਿਆਰ ਸਿੰਘ ਮਾਣਕੋ, ਮਹਿੰਦਰ ਸਿੰਘ ਫ਼ੌਜੀ ਮਾਈਓਪੱਟੀ, ਗੁਰਸ਼ਰਨ ਸਿੰਘ ਰਾਜਪੁਰ ਭਾਈਆਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਸ਼ਤਾਂ ’ਚ ਬਣ ਰਹੀ ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਤੋਂ ਲੋਕ ਹਾਲੇ ਵੀ ਧੂੜ ਫੱਕਣ ਲਈ ਮਜਬੂਰ ਅਗਲੀ ਖ਼ਬਰ ਬਾਦਲ ਸਰਕਾਰ ਦੀਆਂ ਪ੍ਰਾਪਤੀਆਂ ‘ਡੋਰ ਟੂ ਡੋਰ’ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ-ਰਾਠਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।