06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਧਾਇਕ ਘੁੰਮਣ ਵਲੋਂ ਪਿੰਡ ਪੱਸੀ ਕੰਢੀ ਨੂੰ ਸਟੀਲ ਵਾਲਾ ਟੈਂਕਰ ਤੇ ਗਰਾਂਟ ਭੇਟ

ਦਸੂਹਾ, 5 ਅਕਤੂਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਪੱਸੀ ਕੰਡੀ ਨੂੰ ਸਟੀਲ ਵਾਲਾ ਟੈਂਕਰ ਤੇ ਵਿਕਾਸ ਕਾਰਜਾਂ ਲਈ ਗਰਾਂਟ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਵਾਟਰ ਸਪਲਾਈ ਦਾ ਕੰਮ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਵੀ ਕਮੀ ਨਾ ਰਹੇ।

ਅਜੀਤ ਡੈਸਕ 06-10-2026
ਦਸੂਹਾ, 5 ਅਕਤੂਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਪੱਸੀ ਕੰਡੀ ਨੂੰ ਸਟੀਲ ਵਾਲਾ ਟੈਂਕਰ ਤੇ ਵਿਕਾਸ ਕਾਰਜਾਂ ਲਈ ਗਰਾਂਟ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਵਾਟਰ ਸਪਲਾਈ ਦਾ ਕੰਮ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਵੀ ਕਮੀ ਨਾ ਰਹੇ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 3 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਪਾਣੀ ਵਾਲਾ ਟੈਂਕਰ ਪਿੰਡ ਵਾਸੀਆਂ ਨੂੰ ਭੇਂਟ ਕੀਤਾ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ। ਇਸ ਮੌਕੇ ਸਰਪੰਚ ਜਸਵੀਰ ਕੌਰ, ਚਰਨ ਸਿੰਘ, ਪੰਚ ਮੋਹਨ ਲਾਲ, ਪੰਚ ਮਨਮੋਹਨ ਸਿੰਘ, ਮਾਸਟਰ ਹਰਮੇਸ਼ ਸਿੰਘ, ਕੈਪਟਨ ਮਲਕੀਤ ਸਿੰਘ, ਮਾਸਟਰ ਸੋਨੂੰ, ਮਲਕੀਤ ਸਿੰਘ ਰਿੰਕਾ, ਸਮਿਤੀ ਮੈਂਬਰ ਗੁਰਪ੍ਰੀਤ ਸਿੰਘ ਲਵਲੀ, ਮਾਰਕੀਟ ਕਮੇਟੀ ਚੇਅਰਮੈਨ ਕੇ. ਪੀ. ਸੰਧੂ, ਰਵਿੰਦਰ ਡਡਿਆਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਜੀਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਏਸ਼ਿਆਈ ਖੇਡਾਂ ’ਚ ਕਾਂਸੀ ਤਗਮਾ ਜਿੱਤਣ ਵਾਲੇ ਗੁਰਿੰਦਰਵੀਰ ਦਾ ਵਿਧਾਇਕ ਰਾਜਾ ਨੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।