06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਕੂਲੀ ਬੱਸਾਂ ਦੇ ਹਾਦਸਿਆਂ ’ਚ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਜ਼ਿੰਮੇਵਾਰ-ਧਾਲੀਵਾਲ

ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਕੁੂਲ ਬੱਸ ਆਪ੍ਰੇਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਉਨ੍ਹਾਂ ਦੀਆਂ ਵੱਧ ਰਹੀਆਂ ਮੁਸ਼ਕਿਲਾਂ ਸੰਬੰਧੀ ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਦੇ ਕੌਮੀ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕੁੱਝ ਸਕੂਲ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ ਅਤੇ ਨਾਲ ਹੀ ਕੁੱਝ ਬੱਸਾਂ ਦੇ ਖੇਤਾਂ ਦੇ ਪਲਟਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਭ ਪਿੱਛੇ ਬੱਸ ਮਾਲਕਾਂ ਜਾਂ ਸਿਰਫ਼ ਡਰਾਈਵਰਾਂ ਦਾ ਹੀ ਨਹੀਂ ਬਲਕਿ ਪ੍ਰਸ਼ਾਸਨ ਤੇ ਸਰਕਾਰ ਦਾ ਵੀ ਕਸੂਰ ਹੈ।

ਅਜੀਤ ਡੈਸਕ 06-10-2026
ਹੁਸ਼ਿਆਰਪੁਰ, 5 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਕੁੂਲ ਬੱਸ ਆਪ੍ਰੇਟਰਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਉਨ੍ਹਾਂ ਦੀਆਂ ਵੱਧ ਰਹੀਆਂ ਮੁਸ਼ਕਿਲਾਂ ਸੰਬੰਧੀ ਪੰਜਾਬ ਸਕੂਲ ਟਰਾਂਸਪੋਰਟ ਯੂਨੀਅਨ ਦੇ ਕੌਮੀ ਪ੍ਰਧਾਨ ਸੁਖਮਨ ਸਿੰਘ ਧਾਲੀਵਾਲ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕੁੱਝ ਸਕੂਲ ਬੱਸਾਂ ਹਾਦਸਿਆਂ ਦਾ ਸ਼ਿਕਾਰ ਹੋਈਆਂ ਹਨ ਅਤੇ ਨਾਲ ਹੀ ਕੁੱਝ ਬੱਸਾਂ ਦੇ ਖੇਤਾਂ ਦੇ ਪਲਟਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਭ ਪਿੱਛੇ ਬੱਸ ਮਾਲਕਾਂ ਜਾਂ ਸਿਰਫ਼ ਡਰਾਈਵਰਾਂ ਦਾ ਹੀ ਨਹੀਂ ਬਲਕਿ ਪ੍ਰਸ਼ਾਸਨ ਤੇ ਸਰਕਾਰ ਦਾ ਵੀ ਕਸੂਰ ਹੈ। ਉਨ੍ਹਾਂ ਕਿਹਾ ਕਿ ਜਿਥੇ ਸਕੂਲ ਪ੍ਰਬੰਧਕਾਂ ਨੇ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਹੈ ਉਥੇ ਸਰਕਾਰ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਹੀ ਸੜਕਾਂ ਦੀ ਵਿਵਸਥਾ ਕਰਵਾਏ ਅਤੇ ਲਿੰਕ ਰੋਡਾਂ ਦੇ ਕਿਨਾਰਿਆਂ ਨੂੰ ਵੀ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਬਹੁਤੀਆਂ ਸੜਕਾਂ ਦੀ ਵਹਾਈ ਕੀਤੇ ਜਾਣ ਕਾਰਨ ਦੋ ਪਹੀਆਂ ਵਾਹਨਾਂ ਨੂੰ ਸਾਈਡ ਦੇਣੀ ਵੀ ਔਖੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕਰੀਬ 4 ਸਾਲ ਪਹਿਲਾਂ ਟਰਾਂਸਪੋਰਟ ਮੰਤਰੀ ਅਤੇ ਟਰਾਂਸਪੋਰਟ ਕਮਿਸ਼ਨਰ ਨਾਲ ਹੋਈ ਮੀਟਿੰਗ ’ਚ ਉਨ੍ਹਾਂ ਨੂੰ ਭਰੋਸਾ ਦੁਆਇਆ ਗਿਆ ਸੀ ਕਿ ਸਕੂਲੀ ਬੱਸਾਂ ਦਾ ਟੈਕਸ ਜਲਦ ਹੀ ਮੁਆਫ਼ ਕੀਤਾ ਜਾਵੇਗਾ ਅਤੇ ਬੱਸਾਂ ਦੀ ਮਿਆਦ 15 ਤੋਂ ਵਧਾ ਕੇ 25 ਸਾਲ ਕਰ ਦਿੱਤੀ ਜਾਵੇਗੀ ਪਰ ਅਜਿਹਾ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਯੂਨੀਅਨ ਨੂੰ ਮਜਬੂਰਨ ਕੋਈ ਸਖ਼ਤ ਕਦਮ ਚੁੱਕਣਾ ਪਵੇਗਾ। ਇਸ ਮੌਕੇ ਜ਼ਿਲ੍ਹਾ ਹਰਿੰਦਰ ਸਿੰਘ ਛਾਉਣੀ, ਸਕੱਤਰ ਹਰਵਿੰਦਰ ਸਿੰਘ ਹੈਪੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ-ਮੁਨੀਸ਼ਾ ਚੱਢਾ ਅਗਲੀ ਖ਼ਬਰ ਸੈਨੇਟ ਚੋਣਾਂ ’ਚ ਤੀਜੀ ਵਾਰ ਜੇਤੂ ਰਹੇ ਸੰਦੀਪ ਸਿੰਘ ਸੀਕਰੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।