06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੀ. ਬੀ. ਐਮ. ਬੀ. ਹਸਪਤਾਲ ਤਲਵਾੜਾ ਵਿਚ ਬਾਲ ਰੋਗ ਮਾਹਿਰ ਡਾ. ਗੁਣਦੀਪ ਕੌਰ ਦੀ ਹੋਈ ਤਾਇਨਾਤੀ

ਤਲਵਾੜਾ, 5 ਅਕਤੂਬਰ (ਐਚ. ਐਸ.

ਬੀ. ਬੀ. ਐਮ. ਬੀ. ਹਸਪਤਾਲ ਵਿਚ ਬਾਲ ਰੋਗ ਮਾਹਿਰ ਡਾ. ਗੁਣਦੀਪ ਕੌਰ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ। ਤਸਵੀਰ : ਐਚ. ਐਸ. ਮਿੱਠੂ 06-10-2026
ਤਲਵਾੜਾ, 5 ਅਕਤੂਬਰ (ਐਚ. ਐਸ. ਮਿੱਠੂ)-ਬੀ. ਬੀ. ਐਮ. ਬੀ. ਹਸਪਤਾਲ ਤਲਵਾੜਾ ਵਿਖੇ ਬਾਲ ਰੋਗ ਮਾਹਿਰ ਡਾ. ਗੁਣਦੀਪ ਕੌਰ (ਐਮ. ਡੀ.) ਦੀ ਤਾਇਨਾਤੀ ਕੀਤੀ ਗਈ ਹੈ ਤੇ ਉਨ੍ਹਾਂ ਨੇ ਹਸਪਤਾਲ ਵਿਚ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸੰਬੰਧੀ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਨੇ ਦੱਸਿਆ ਕਿ ਬਾਲ ਰੋਗ ਮਾਹਿਰ ਦੀ ਨਿਯੁਕਤੀ ਨਾਲ ਇਲਾਕੇ ਦੇ ਲੋਕਾਂ ਤੇ ਬੱਚਿਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਪ੍ਰਾਪਤ ਹੋਣਗੀਆਂ। ਦੂਜੇ ਪਾਸੇ ਬੀ. ਬੀ. ਐਮ. ਬੀ. ਦੇ ਸਿਹਤ ਜਾਗਰੂਕਤਾ ਪ੍ਰੋਗਰਾਮ ਤਹਿਤ ਨਵ-ਨਿਯੁਕਤ ਡਾ. ਗੁਣਦੀਪ ਨੇ ਮੌਜੂਦਾ ਮੌਸਮ ਦੇ ਮੱਦੇਨਜ਼ਰ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਵਿਸ਼ੇਸ਼ ਸਲਾਹ ਜਾਰੀ ਕੀਤੀ ਹੈ। ਡਾ. ਗੁਣਦੀਪ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਸਾਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਤੇ ਜਾਗਰੂਕਤਾ ਨਾਲ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਡਾ. ਇਸ਼ਾਂਕ ਕੁਮਾਰ ਨੇ ਮੰਨਣਹਾਨਾ ’ਚ ਕਮਿਉੂਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਸਰਕਾਰੀ ਸਕੂਲ ਲੜਕੇ ਮਾਹਿਲਪੁਰ ਵਿਖੇ 70ਵੀਂਆਂ ਅੰਤਰ ਜ਼ਿਲ੍ਹਾ ਫੁੱਟਬਾਲ ਸਕੂਲ ਖੇਡਾਂ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।