06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੰਘਰਸ਼ਾਂ ਦੀ ਰੂਪਰੇਖਾ ਉਲੀਕਣ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 5 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਕੁਲਵਰਨ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਕਨਵੀਨਰ ਸਤੀਸ਼ ਰਾਣਾ ਨੇ ਮੁੱਖ ਮੰਤਰੀ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ ਅਤੇ ਲੁਧਿਆਣਾ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਹੋਈ ਸੂਬਾਈ ਮੀਟਿੰਗ ਦੀ ਰਿਪੋਰਟ ਪੇਸ਼ ਕੀਤੀ ਗਈ।

ਅਜੀਤ ਡੈਸਕ 06-10-2026
ਹੁਸ਼ਿਆਰਪੁਰ, 5 ਅਕਤੂਬਰ (ਹਰਪ੍ਰੀਤ ਕੌਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਕੁਲਵਰਨ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਕਨਵੀਨਰ ਸਤੀਸ਼ ਰਾਣਾ ਨੇ ਮੁੱਖ ਮੰਤਰੀ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ ਅਤੇ ਲੁਧਿਆਣਾ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਹੋਈ ਸੂਬਾਈ ਮੀਟਿੰਗ ਦੀ ਰਿਪੋਰਟ ਪੇਸ਼ ਕੀਤੀ ਗਈ। ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਸੰਬੰਧੀ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਸਾਂਝੀ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿਚ ਸ਼ਮੂਲੀਅਤ ਸੰਬੰਧੀ ਵੀ ਪ੍ਰੋਗਰਾਮ ਉਲੀਕਿਆ ਗਿਆ। ਮੀਟਿੰਗ ਵਿਚ ਮਨਜੀਤ ਸੈਣੀ, ਜੈਲ ਸਿੰਘ, ਬਹਾਦਰ ਸਿੰਘ, ਇੰਦਰਜੀਤ ਵਿਰਦੀ, ਸੰਜੀਵ ਧੂਤ, ਮੁਕੇਸ਼ ਗੁਜਰਾਤੀ, ਨਛੱਤਰ ਸਿੰਘ, ਗੁਰਨਾਮ ਚੰਦ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਨੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸ਼ਹਿਰ ’ਚ ਸਵੱਛਤਾ ਰੈਲੀ ਕੱਢੀ ਅਗਲੀ ਖ਼ਬਰ ਮਨਜੋਤ ਸਿੰਘ ਤਲਵੰਡੀ ਨੂੰ ਦੁਬਈ ’ਚ ‘ਚੈਂਪੀਅਨ ਆਫ ਹਿਊਮੈਨਿਟੀ’ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।