07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

‘ ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਬੁੱਧਵਾਰ ਨੂੰ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ-ਡੀ. ਸੀ.

ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜ਼ਿਲ੍ਹੇ ਵਿਚ ਪ੍ਰਾਪਰਟੀ ਕਾਰਡ ਵੰਡਣ ਦੀ ਸ਼ੁਰੂਆਤ ਬੁੱਧਵਾਰ ਤੋਂ ਕੀਤੀ ਜਾ ਰਹੀ ਹੈ, ਜਿਸ ਬਾਰੇ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ । ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡਣ ਦੀ ਪ੍ਰਕਿਰਿਆ ਬਾਰੇ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲਾਲ ਲਕੀਰ ਅੰਦਰ ਬਣੇ ਘਰਾਂ ਦੀ ਮਾਲਕੀ ਦੇ ਹੱਕਾਂ ਵਾਲੇ ਕਾਰਡ ਬੁੱਧਵਾਰ ਤੋਂ ਪੜਾਅ ਵਾਰ ਵੰਡੇ ਜਾਣਗੇ।

ਅਜੀਤ ਡੈਸਕ 07-10-2026
ਹੁਸ਼ਿਆਰਪੁਰ, 6 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜ਼ਿਲ੍ਹੇ ਵਿਚ ਪ੍ਰਾਪਰਟੀ ਕਾਰਡ ਵੰਡਣ ਦੀ ਸ਼ੁਰੂਆਤ ਬੁੱਧਵਾਰ ਤੋਂ ਕੀਤੀ ਜਾ ਰਹੀ ਹੈ, ਜਿਸ ਬਾਰੇ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ । ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡਣ ਦੀ ਪ੍ਰਕਿਰਿਆ ਬਾਰੇ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲਾਲ ਲਕੀਰ ਅੰਦਰ ਬਣੇ ਘਰਾਂ ਦੀ ਮਾਲਕੀ ਦੇ ਹੱਕਾਂ ਵਾਲੇ ਕਾਰਡ ਬੁੱਧਵਾਰ ਤੋਂ ਪੜਾਅ ਵਾਰ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਡਾਂ ਦੀ ਸ਼ੁਰੂਆਤ ਸ਼ਾਮਚੁਰਾਸੀ ਹਲਕੇ ਦੇ ਪਿੰਡ ਹਾਜੀ ਖ਼ਾਨਪੁਰ, ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਠੁੱਲਾ, ਦਸੂਹਾ ਹਲਕੇ ਦੇ ਪਿੰਡ ਗੰਗਾ ਚੱਕ, ਟਾਂਡਾ ਦੇ ਪਿੰਡ ਰਸੂਲਪੁਰ, ਮੁਕੇਰੀਆਂ ਦੇ ਪਿੰਡ ਚੱਕ ਸਰਵਾਣੀ ਅਤੇ ਗੜ੍ਹਸ਼ੰਕਰ ਦੇ ਪਿੰਡ ਰਸੂਲਪੁਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ 300 ਤੋਂ ਵੱਧ ਪ੍ਰਾਪਰਟੀ ਕਾਰਡ ਦੇ ਕੇ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਜਾਵੇਗਾ ਜਿਸ ਉਪਰੰਤ ਪੜਾਅ ਵਾਰ ਇਹ ਸਿਲਸਿਲਾ ਜ਼ਿਲ੍ਹੇ ਵਿਚ ਜਾਰੀ ਰਹੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਕੀਮ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਲੋੜੀਂਦੀ ਪ੍ਰਕਿਰਿਆ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ ਨੇ ਦੱਸਿਆ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡਣ ਲਈ ਪਿੰਡਾਂ ਵਿਚ ਚੱਲ ਰਹੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਕੇ ਉਨ੍ਹਾਂ ਦੀ ਮਾਲਕੀ ਦੇ ਹੱਕ ਵਾਲੇ ਕਾਰਡ ਸੌਂਪੇ ਜਾਣਗੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਦਸੂਹਾ ਦਾ ਇੰਚਾਰਜ ਬਣਾਉਣ ’ਤੇ ਜਥੇਦਾਰ ਧਾਮੀ ਵਲੋਂ... ਅਗਲੀ ਖ਼ਬਰ ਕਾਂਗਰਸ ਦੀ ਮਜ਼ਬੂਤੀ ਲਈ ਨੌਜਵਾਨ ਸੰਜੀਦਗੀ ਨਾਲ ਕਰ ਰਹੇ ਨੇ ਕੰਮ-ਦਮਨਦੀਪ ਨਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।