08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਕੂਲ ਬੱਸ ਓਪਰੇਟਰਾਂ ਵਲੋਂ ਸਰਕਾਰ ਨੂੰ ਚਿਤਾਵਨੀ, ਮੰਗਾਂ ਮੰਨੋ ਜਾਂ ਵਿਰੋਧ ਲਈ ਤਿਆਰ ਰਹੋ

ਹੁਸ਼ਿਆਰਪੁਰ, 6 ਅਕਤੂਬਰ (ਹਰਪ੍ਰੀਤ ਕੌਰ)-ਸਕੂਲ ਬੱਸ ਓਪਰੇਟਰ ਯੂਨੀਅਨ ਦੀ ਇਕ ਮੀਟਿੰਗ ਇਥੇ ਹੋਈ, ਜਿਸ ਵਿਚ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ। ਯੂਨੀਅਨ ਆਗੂ ਸੁਖਮਨ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਹੋਂਦ ਵਿਚ ਆਉਣ ਤੋਂ ਬਾਅਦ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਜਲਦੀ ਐਕਸ਼ਨ ਲਿਆ ਜਾਵੇਗਾ ਪਰ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਕੋਈ ਹੱਲ ਨਹੀਂ ਹੋਇਆ।

ਅਜੀਤ ਡੈਸਕ 07-10-2026
ਹੁਸ਼ਿਆਰਪੁਰ, 6 ਅਕਤੂਬਰ (ਹਰਪ੍ਰੀਤ ਕੌਰ)-ਸਕੂਲ ਬੱਸ ਓਪਰੇਟਰ ਯੂਨੀਅਨ ਦੀ ਇਕ ਮੀਟਿੰਗ ਇਥੇ ਹੋਈ, ਜਿਸ ਵਿਚ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ। ਯੂਨੀਅਨ ਆਗੂ ਸੁਖਮਨ ਧਾਲੀਵਾਲ ਨੇ ਕਿਹਾ ਕਿ ਸਰਕਾਰ ਨੇ ਹੋਂਦ ਵਿਚ ਆਉਣ ਤੋਂ ਬਾਅਦ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਜਲਦੀ ਐਕਸ਼ਨ ਲਿਆ ਜਾਵੇਗਾ ਪਰ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਰੋਸ ਪ੍ਰਗਟਾਇਆ ਕਿ ਸਥਾਨਕ ਮੰਤਰੀ ਮਿਲਣ ਲਈ ਸਮਾਂ ਹੀ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਗਾਈਆਂ ਸ਼ਰਤਾਂ ਪੂਰੀਆਂ ਕਰਨੀਆਂ ਔਖੀਆਂ ਹਨ। ਜਿਹੜੀਆਂ ਬੱਸਾਂ ਸੈਂਕੜੇ ਕਿਲੋਮੀਟਰ ਰੋਜ਼ਾਨਾ ਚੱਲਦੀਆਂ ਹਨ, ਉਨ੍ਹਾਂ ਦੀ ਮਿਆਦ ਦੀ ਪ੍ਰਵਾਹ ਨਹੀਂ ਕੀਤੀ ਜਾਂਦੀ ਪਰ ਸਕੂਲ ਬੱਸਾਂ ਜੋ ਰੋਜ਼ਾਨਾ 50 ਤੋਂ 60 ਕਿਲੋਮੀਟਰ ਹੀ ਚੱਲਦੀਆਂ ਹਨ ਅਤੇ ਉਹ ਵੀ ਸਾਲ ਦੇ ਕੁੱਝ ਦਿਨ, ਉਨ੍ਹਾਂ ਦੀ ਮਿਆਦ 15 ਸਾਲ ਤੈਅ ਕੀਤੀ ਗਈ ਹੈ। ਬੱਸਾਂ ਵਿਚ ਪਹਿਲਾਂ ਹੀ ਜੀ. ਪੀ. ਐਸ. ਸਿਸਟਮ ਲੱਗੇ ਹੋਏ ਹਨ ਪਰ ਸੁਰੱਖਿਆ ਦੇ ਨਾਂਅ ’ਤੇ ਉਨ੍ਹਾਂ ਨੂੰ ਨਵੇਂ ਉਪਕਰਨ ਲਗਾਉਣ ਲਈ ਪਾਬੰਦ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ’ਤੇ ਹਜ਼ਾਰਾਂ ਰੁਪਏ ਦਾ ਵਾਧੂ ਖਰਚਾ ਪੈ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਵਾਲੇ ਵਿਦਿਆਰਥੀਆਂ ਤੋਂ 12 ਮਹੀਨੇ ਬੱਸ ਫ਼ੀਸ ਲੈਂਦੇ ਹਨ ਪਰ ਬੱਸਾਂ ਵਾਲਿਆਂ ਨੂੰ ਛੁੱਟੀਆਂ ਦੇ ਪੈਸੇ ਨਹੀਂ ਦਿੰਦੇ। ਉਨ੍ਹਾਂ ਮੰਗ ਕੀਤੀ ਕਿ ਸਕੂਲ ਤੇ ਕਾਲਜ ਬੱਸਾਂ ਲਈ ਵੱਖਰਾ ਟੈਕਸ ਢਾਂਚਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਰਹਿੰਦੇ ਦੋ-ਤਿੰਨ ਮਹੀਨਿਆਂ ’ਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ ’ਚ ਸਖਤ ਵਿਰੋਧ ਕੀਤਾ ਜਾਵੇਗਾ।
ਪਿਛਲੀ ਖ਼ਬਰ ਲੋਕ ਕਾਂਗਰਸ ਨੂੰ ਸੱਤਾ ਵਿਚ ਦੇਖਣਾ ਚਾਹੁੰਦੇ ਹਨ-ਇੰਦੂ ਬਾਲਾ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ‘ਵਰਸਿਟੀ ’ਚ ਮੁਫ਼ਤ ਫਿਜ਼ੀਉਥੈਰੇਪੀ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।